ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿੰਡ ਜੌੜਸਿੰਘਵਾਲਾ ਦੇ ਸਰਪੰਚ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਜੌੜਸਿੰਘ ਵਾਲਾ ਦੇ ਭਰਾ ਬਹਾਲ ਸਿੰਘ ਦੇ ਦਿਹਾਂਤ `ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਕੁਲਵਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਕਿਹਾ ਕਿ ਬਹਾਲ ਸਿੰਘ ਸਰਪੰਚ ਦੀ ਹੋਈ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਹਨਾਂ ਪ੍ਰਮਾਤਮਾ ਪਾਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਪਰਿਵਾਰ ਅਨੁਸਾਰ 65 ਸਾਲਾ ਭਾਈ ਬਹਾਲ ਸਿੰਘ ਨਾਮੁਰਾਦ ਕੈਂਸਰ ਰੋਗ ਤੋ ਪੀੜਤ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media