Saturday, October 10, 2026

ਭ੍ਰਿਸ਼ਟਾਚਾਰੀਆਂ ਨੂੰ ਫੜਾਉਣ ਵਾਲੇ ਵਿਅਕਤੀਆਂ ਨਾਲ ਕੀਤੀ ਵਿਚਾਰ ਚਰਚਾ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) -ਬੀ.ਕੇ ਉਪਲ ਆਈ.ਪੀ.ਐਸ ਮੁੱਖ ਡਾਇਰੈਕਟਰ ਵਿਜੀਲੈਸ ਬਿਊਰੋ ਪੰਜਾਬ ਚੰਡੀਗੜ PPN2003201806ਦੇ ਦਿਸ਼ਾ-ਨਿਰਦੇਸ਼ਾਂ `ਤੇ ਰਵਿੰਦਰ ਕੁਮਾਰ ਬਖਸ਼ੀ ਸੀਨੀਅਰ ਕਪਤਾਨ ਪੁਲਿਸ ਵਿਜੀਲੈਸ ਬਿਊਰੋ ਰੇਂਜ ਅੰਮ੍ਰਿਤਸਰ ਅਤੇ ਤੇਜਿੰਦਰਪਾਲ ਸਿੰਘ ਡੀ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਲੋਂ ਸਾਲ 2016 ਤੋ 2018 ਤੱਕ ਵਿਜੀਲੈਂਸ ਬਿਊਰੋ ਨੂੰ ਭ੍ਰਿਸ਼ਟਾਚਾਰ ਰੋਕਣ ਅਤੇ ਰਿਸ਼ਵਤਖੋਰ ਅਧਿਕਾਰੀਆਂ/ ਕਰਮਚਾਰੀਆਂ ਨੂੰ ਫੜਾਉਣ ਵਾਲੇ ਵਿਅਕਤੀਆਂ ਨੂੰ ਮੋਜੂਦਾ ਸਮੇਂ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਉਹਨਾ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਭ੍ਰਿਸ਼ਟਾਚਾਰ ਰੋਕਣ ਲਈ ਸਹਿਯੋਗ ਦੇਣ ਲਈ ਉਹਨਾ ਦਾ ਧੰਨਵਾਦ ਕੀਤਾ ਗਿਆ। ਅਧਿਕਾਰੀਆਂ ਨੇ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਕਰਨ ਉਪਰੰਤ ਦਰਪੇਸ਼ ਮੁਸਕਿਲਾਂ ਬਾਰੇ ਜਾਣਕਾਰੀ ਹਾਸਲ ਕਰ ਕੇ ਕਿਹਾ ਕਿ ਜੇਕਰ ਸਹਿਯੋਗ ਦੇਣ ਵਾਲੇ ਲੋਕਾਂ ਨੂੰ ਮੁਕੱਦਮੇ ਦਾ ਦੋਸ਼ੀ ਜਾਂ ਕੋਈ ਹੋਰ ਸਰਕਾਰੀ ਅਧਿਕਾਰੀ/ ਕਰਮਚਾਰੀ ਤੰਗ ਪ੍ਰੇਸ਼ਾਨ ਕਰਦਾ ਹੈ ਜਾਂ ਦਬਾਅ ਬਣਾਉਣ ਦੀ ਕੋਸਿਸ਼ ਕਰਦਾ ਹੈ ਤਾਂ ਤੁਰੰਤ ਉਹ ਨਜਦੀਕੀ ਵਿਜੀਲੈਂਸ ਬਿਊਰੋ ਦੇ ਦਫਤਰ ਨਾਲ ਸਪੰਰਕ ਕਰਨ ਤਾਂ ਜੋ ਬਿਊਰੋ ਵਲੋ ਉਹਨਾ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply