ਬਠਿੰਡਾ, 6 ਅਗਸਤ (ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਸ਼ਹੀਦ ਮਤੀ ਦਾਸ ਨਗਰ ਵਿਖੇ ਸਮੂਹ ਨਗਰ ਨਿਵਾਸੀਆਂ ਧੀਆਂ- ਮੁਟਿਆਰਾਂ ਅਤੇ ਔਰਤਾਂ ਵਲੋਂ ਸਾਂਝੇ ਤੌਰ ‘ਤੇ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਕਈ ਦਿਨ ਲਗਾਤਾਰ ਮਨਾਇਆ ਗਿਆ। ਇਸ ਮੌਕੇ ਔਰਤ ਅਤੇ ਮੁਟਿਆਰਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਗਿੱਧਾ ਅਤੇ ਬੋਲੀਆਂ ਪਾ ਕੇ ਧਮਾਲ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ, ਲਵਲੀ, ਸਿਮਰਨ, ਬਲਜੀਤ ਕੌਰ, ਰਾਣੀ, ਦਿਲਜੀਤ ਕੌਰ, ਰਮਨਦੀਪ, ਅਮਨ ਤੋਂ ਇਲਾਵਾ ਬਜ਼ੁਰਗ ਔਰਤ ਨੇ ਵੀ ਭਾਗ ਲੈ ਕੇ ਖੂਬ ਰੌਣਕਾਂ ਲਾਈਆਂ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …