Tuesday, August 11, 2026

ਮਾਧਵ ਵਿਦਿਆ ਨਿਕੇਤਨ ਵਿਖੇ ਹਵਨ ਯੱਗ ਨਾਲ ਸਕੂਲ ਦੇ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

PPN2203201810ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਰਣਜੀਤ ਐਵਨਿਉ ਵਿਖੇ ਵਿਕਰਮੀ ਸੰਮਤ 2075 ਦੇ ਸਬੰਧ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਕੌਰ ਮੁਲਤਾਨੀ ਦੀ ਪ੍ਰਧਾਨਗੀ ਹੇਠ ਹਵਨ ਯੱਗ ਕਰਵਾ ਕੇ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਉਪ ਪ੍ਰਧਾਨ ਡਾ. ਅਰੂਣ ਮਹਿਰਾ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਵਿਨੈ ਕਪੂਰ ਮੇਹਰਾ ਹਵਨ ਦੇ ਜਜ਼ਮਾਨ ਵਜੋਂ ਮੌਜੂਦ ਰਹੇ, ਜਦਕਿ ਸਕੂਲ ਕਮੇਟੀ ਦੇ ਮੈਂਬਰ ਪ੍ਰਵੀਨ ਮਹਿਰਾ, ਮੈਨੇਜਰ ਡਾ. ਰਾਜੇਸ਼ ਮਹਾਜਨ ਵੀ ਸ਼ਾਮਲ ਹੋਏ।ਇਸ ਉਪਰੰਤ ਸਾਰੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਿੰਸੀਪਲ ਅਤੇ ਪ੍ਰਬੰਧਕੀ ਕਮੇਟੀ ਦੇ ਮੈਬਰਾਂ ਵਲੋਂ ਸਕੂਲ ਅਤੇ ਵਿਦਿਆਰਥੀਆਂ ਦੀ ਤਰੱਕੀ ਲਈ ਅਰਦਾਸ ਕੀਤੀ ਗਈ।ਹਵਨ ਕਰਨ ਲਈ ਆਏ ਪੰਡਿਤ ਜੀ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੌਰਾਨ ਬੁਲੰਦੀਆਂ ਛੁਹਣ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply