ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸਲਾਨਾ ਸਮਾਗਮ ਪੇਸ਼ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੇ ਮਾਤਾ-ਪਿਤਾ ਵੀ ਸ਼ਾਮਲ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਤੇ ਬੱਚਿਆਂ ਦੇ ਮਾਪਿਆਂ ਦਾ ਸੁਆਗਤ ਕੀਤਾ।ਛੋਟੇ-ਛੋਟੇ ਬੱਚਿਆਂ ਵੱਲੋਂ ਤਿਆਰ ਕੀਤਾ ਗਿਆ ਸੰਸਕ੍ਰਿਤਕ ਨਾਚ ਪੇਸ਼ ਕੀਤਾ ਗਿਆ।ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਬੱਚਿਆਂ ਨੂੰ ਜ਼ਿੰਦਗੀ ਵਿਚ ਮਿਹਨਤ ਕਰਨ ਤੇ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ।ਯੂ.ਕੇ.ਜੀ ਦੇ ਬੱਚਿਆਂ ਵੱਲੋਂ ਤਿਆਰ ਕੀਤਾ ਗਿਆ ਇੰਗਲਿਸ਼ ਡਾਂਸ ਨੇ ਆਏ ਹੋਏ ਦਰਸ਼ਕਾਂ ਦਾ ਮਨਮੋਹ ਲਿਆ।ਮੈਂਬਰ ਇੰਚਾਰਜ ਹਰਮਿੰਦਰ ਸਿੰਘ ਤੇ ਡਾ. ਧਰਮਵੀਰ ਸਿੰਘ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੋਮੈਂਟੋ ਦੇ ਕੇ ਉਤਸਾਹਿਤ ਕੀਤਾ।ਪ੍ਰੋਗਰਾਮ ਦੀ ਆਖਰੀ ਪੇਸ਼ਕਸ਼ ਫਸਟ ਕਲਾਸ ਦੇ ਬੱਚਿਆਂ ਵੱਲੋਂ ਤਿਆਰ ਕੀਤੀ ਗਈ ‘ਬਾਲ ਮਜ਼ਦੂਰੀ’ ਤੇ ਅਧਾਰਿਤ ਕੋਰੀਓਗਰਾਫੀ ਸੀ, ਜੋ ਕਿ ਬਹੁਤ ਪਸੰਦ ਕੀਤੀ ਗਈ।ਹੈਡਮਿਸਟ੍ਰੈਸ ਸ੍ਰੀਮਤੀ ਕਿਰਨਜੋਤ ਕੌਰ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …