Wednesday, June 24, 2026

ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ ਅੱਜ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਵਲੋਂ ਕੌਮੀ ਸ਼ਹੀਦ ਭਗਤ Shaheed Bhagat Sਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ 23 ਮਾਰਚ ਦਿਨ ਸ਼ੁਕਰਵਾਰ ਨੂੰ ਇੱਕ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਮੁੱਖ ਮਹਿਮਾਨ ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ ਹੋਣਗੇ।ਕੈਂਪ ਦੌਰਾਨ ਸ਼ਹਿਰ ਦੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਮੈਡੀਕਲ ਚੈਕਅੱਪ ਕਰਨਗੇ।ਜਿੰਨ੍ਹਾਂ ਵਿੱਚ ਡਾਕਟਰ ਵਿਕਾਸ ਹਾਵੜਾ, ਡਾਕਟਰ ਅਤਿਨ ਗੁਪਤਾ, ਡਾ. ਸੁਨੀਲ ਗਰਗ, ਡਾਕਟਰ ਕਿਰਨ ਛਾਬੜਾ, ਡਾਕਟਰ ਅਮਨ ਛਾਬੜਾ, ਡਾਕਟਰ ਮਿਰਦੁਲ, ਡਾਕਟਰ ਅਸ਼ਵਨੀ ਗੋਇਲ ਆਦਿ ਸ਼ਾਮਲ ਹਨ। ਇਸ ਮੌਕੇ ਇੱਕ ਵਿਸ਼ਾਲ ਰੈਲੀ ਵੀ ਕੱਢੀ ਜਾ ਰਹੀ ਹੈ ਤਾਂਕਿ ਸ਼ਹੀਦਾਂ ਦੀ ਆਵਾਜ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ।ਇਸ ਤੋਂ ਇਲਾਵਾ ਸ੍ਰੀ ਰਾਮ ਚੰਦਰ ਕਲਾ ਕੇਂਦਰ ਕਲੱਬ ਵਲੋਂ ‘ਗ਼ਦਰ ਦੀ ਗੂੰਜ- ਭਗਤ ਸਿੰਘ’ ਨਾਟਕ ਖੇਡਿਆ ਜਾ ਰਿਹਾ ਹੈ।ਸ਼ਹਿਰ ਦੀ ਮਹਾਨ ਸ਼ਖਸੀਅਤ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਵਲੋਂ ਭਗਤ ਸਿੰਘ ਦੇ ਪਰਿਵਾਰ ਬਾਰੇ ਫੋਟੋ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।ਸਕੂਲੀ ਬੱਚਿਆਂ ਵਲੋਂ ਸ਼ਹੀਦਾਂ ਬਾਰੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply