Saturday, August 9, 2025
Breaking News

‘ਵਿਸ਼ਵ ਜਲ ਦਿਵਸ’ ਦੇ ਸੰਬੰਧੀ ਕੱਢੀ ਜਾਗਰੂਕਤਾ ਰੈਲੀ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ PPN2203201824ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ‘ਵਿਸ਼ਵ ਜਲ ਦਿਵਸ’ ਦੇ ਸੰਬੰਧ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਵਿੱਚ 60 ਦੇ ਕਰੀਬ ਵਲੰਟੀਅਰਾਂ ਨੇ ਹਿੱਸਾ ਲਿਆ।ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਅਤੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਹਰਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਨੇ ਸਾਰੇ ਵਲੰਟੀਅਰਾਂ ਨੂੰ ਪਾਣੀ ਦੀ ਸੰਭਾਲ ਸੰਬੰਧੀ ਜਾਗਰੂਕ ਕੀਤਾ ਅਤੇ ਪਾਣੀ ਦੀ ਵਰਤੋਂ ਸੁਚੱੱਜੇ ਢੰਗ ਨਾਲ ਕਰਨ ਲਈ ਕਿਹਾ।ਉਨ੍ਹਾਂ ਨੇ ਕਿਹਾ ਕਿ ਚੰਗੇ ਉਪਰਾਲਿਆਂ ਵਿੱਚ ਨੋਜਵਾਨਾਂ ਨੂੰ ਉਤਸ਼ਾਹ ਅਤੇ ਸੱਚੇ ਦਿਲੋਂ ਕੰਮ ਕਰਨਾ ਚਾਹੀਦਾ ਹੈ।ਵਲੰਟੀਅਰਾਂ ਨੇ ਇਸ ਰੈਲੀ ਰਾਹੀਂ ਪਾਣੀ ਬਚਾਉਣ ਦਾ ਹੋਕਾ ਦੇਣ ਲਈ ਸਾਰੇ ਕੈਂਪਸ ਦਾ ਦੌਰਾ ਕੀਤਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਗਰ ਧਰਤੀ ਤੇ ਪਾਣੀ ਹੈ ਤਾਂ ਹੀ ਜੀਵਨ ਸੰਭਵ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply