ਅਧਿਆਪਕ ਮਸਲਿਆਂ `ਤੇ ਦਿਨ ਰਾਤ ਪਹਿਰਾ ਦੇਵਾਂਗਾ – ਘਨੌਰ
ਸੰਦੌੜ, 22 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਈ.ਟੀ.ਈ ਅਧਿਆਪਕ ਯੂਨੀਅਨ ਦੀ ਮੀਟਿੰਗ ਦੌਰਾਨ ਅਧਿਆਪਕ ਘੋਲਾਂ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਅਧਿਆਪਕ ਗੁਰਜੀਤ ਸਿੰਘ ਘਨੌਰ ਨੂੰ ਈ.ਟੀ.ਯੂ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ।ਇਸ ਚੋਣ ਉਪਰੰਤ ਘਨੌਰ ਨੇ ਕਿਹਾ ਕਿ ਉਹ ਅਧਿਆਪਕ ਵਰਗ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਅਧਿਆਪਕ ਮਸਲਿਆਂ ਨੂੰ ਹੱਲ ਕਰਾਉਣ ਦੇ ਲਈ ਦਿਨ ਰਾਤ ਪਹਿਰਾ ਦੇਣਗੇ।ਕੁਲਵਿੰਦਰ ਸਿੰਘ ਜਹਾਂਗੀਰ ਤੇ ਲਵਦੀਪ ਸ਼ਰਮਾ ਸੂਬਾ ਕਮੇਟੀ ਮੈਬਰ ਦੀ ਅਗਵਾਈ ਵਿੱਚ ਜਿਲ੍ਹਾ ਕਮੇਟੀ ਵੀ ਚੁਣੀ ਗਈ ਜਿਸ ਦੇ ਵਿੱਚ ਕਮਲਜੀਤ ਸਿੰਘ ਜਰਨਲ ਸਕੱਤਰ, ਜਲੌਰ ਸਿੰਘ, ਰਾਜਵੀਰ ਸਿੰਘ ਵਿੱਤ ਸਕੱਤਰ, ਪਰਮਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ, ਰਾਮ ਸਿੰਘ, ਸੁਰਿੰਦਰ ਸਿੰਘ, ਮੀਤ ਪ੍ਰਧਾਨ, ਰਜਿੰਦਰ ਕੁਮਾਰ ਪ੍ਰੈਸ ਸਕੱਤਰ, ਇਕਬਾਲ ਸਿੰਘ ਅਤੇ ਕੁਲਦੀਪ ਸਿੰਘ ਜਿਲ੍ਹਾ ਸਲਾਹਕਾਰ ਚੁਣੇ ਗਏ ਹਨ।ਇਸ ਮੌਕੇ ਕੇਵਲ ਸਿੰਘ ਅਲਾਲ, ਸੁਖਦੇਵ ਸਿੰਘ, ਜਰਨੈਲ ਸਿੰਂਘ, ਸਤੀਸ਼ ਕੁਮਾਰ ਸਮੇਤ ਵੱਡੀ ਗਿਣਤੀ ਦੇ ਵਿੱਚ ਅਧਿਆਪਕ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …