ਸਮਰਾਲਾ, 22 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਵਲੋਂ ਸਭਾ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਬੱਬੀ ਤੱਖਰਾਂ ਅਤੇ ਸਭਾ ਨਾਲ ਜੁੜੇ ਕਹਾਣੀਕਾਰ ਗੁਰਦਿਆਲ ਦਲਾਲ ਦਾ ਸਾਹਿਤ ਸਭਾ ਭੈਣੀ ਸਾਹਿਬ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਸਨਮਾਨ ਬਦਲੇ ਸਭਾ ਦਾ ਧੰਨਵਾਦ ਕੀਤਾ ਗਿਆ।ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ, ਕਨਵੀਨਰ ਕਹਾਣੀਕਾਰ ਸੁਖਜੀਤ, ਸਰਪ੍ਰਸਤ ਪ੍ਰੋ. ਬਲਦੀਪ, ਸਕੱਤਰ ਦੀਪ ਦਿਲਬਰ, ਕਹਾਣੀਕਾਰ ਸੰਦੀਪ ਸਮਰਾਲਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਕੰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਹਿਤ ਸਭਾ ਭੈਣੀ ਸਾਹਿਬ ਦਾ ਸਾਲਾਨਾ ਸਨਮਾਨ ਸਮਾਗਮ ਜੋ ਕਿ 25 ਮਾਰਚ ਦਿਨ ਐਤਵਾਰ ਨੂੰ ਪਿੰਡ ਸ਼੍ਰੀ ਭੈਣੀ ਸਾਹਿਬ ਵਿਖੇ ਹੋ ਰਿਹਾ ਹੈ, ਜਿਥੇ ਕਹਾਣੀਕਾਰ ਗੁਰਦਿਆਲ ਦਲਾਲ ਅਤੇ ਬਲਬੀਰ ਸਿੰਘ ਬੱਬੀ ਤੱਖਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …