Tuesday, August 11, 2026

ਮੇਅਰ ਰਿੰਟੂ ਨੇ ਕੌਸਲਰਾਂ ਨਾਲ ਮੀਟਿੰਗ ਕਰ ਕੇ ਵਿਕਾਸ ਦੇ ਕੰਮਾਂ ਬਾਰੇ ਹਾਸਲ ਕੀਤੀ ਜਾਣਕਾਰੀ

PPN2203201830ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵੱਖ-ਵੱਖ ਵਾਰਡਾਂ ਦੇ ਕੌਸਲਰਾਂ ਨਾਲ ਮੀਟਿੰਗ ਕਰ ਕੇ ਉਹਨਾਂ ਨੂੰ ਵਿਕਾਸ ਦੇ ਕੰਮ ਕਰਵਾਉਣ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਕੌਸਲਰਾਂ ਨੇ ਨਗਰ ਨਿਗਮ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ, ਵਾਟਰ ਸਪਲਾਈ, ਸੀਵਰੇਜ਼ ਪ੍ਰਣਾਲੀ, ਸਟਰੀਟ ਲਾਈਟ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਬਾਰੇ ਵਿਚਾਰ ਵਟਾਂਦਰਾ ਕੀਤਾ।ਮੇਅਰ ਨੇ ਕੌਂਸਲਰਾਂ ਨੂੰ ਕਿਹਾ ਕਿ ਜਿਸ ਮੰਤਵ ਲਈ ਲੋਕਾਂ ਨੇ ਉਹਨਾਂ ਨੁੰ ਚੁਣ ਕੇ ਹਾਊਸ ਵਿਚ ਭੇਜਿਆ ਹੈ, ਉਸ ਦੀ ਪੂਰਤੀ ਲਈ ਸਭ ਨੂੰ ਦਿਨ ਰਾਤ ਇਕਜੂੱਟ ਹੋ ਕੇ ਕੰਮ ਕਰਨਾ ਪਵੇਗਾ ਤਾਂ ਜੋ ਜਨਤਾ ਦੀਆਂ ਉਮੀਦਾਂ `ਤੇ ਪੂਰਾ ਉਤਰਿਆ ਜਾ ਸਕੇ।ਉਹਨਾਂ ਦੱਸਿਆ ਕਿ ਅੱਜ ਹਾਜਰ ਨਾ ਹੋਣ ਵਾਲੇ ਕੌਂਸਲਰਾਂ ਨਾਲ ਵੀ ਮੀਟਿੰਗਾਂ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾਣਗੀਆਂ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply