Thursday, November 14, 2024

ਨਸ਼ਿਆਂ ਖਿਲਾਫ ਹੋਵੇਗੀ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਅੱਜ – ਡਿਪਟੀ ਕਮਿਸ਼ਨਰ

ਗੁਰੂ ਨਾਨਕ ਸਟੇਡੀਅਮ `ਚ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ

Kamaldeep S Sangha DCਅੰਮਿ੍ਤਸਰ, 22 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਗੁਰੂ ਨਗਰੀ ਦੇ ਗੁਰੂ ਨਾਨਕ ਸਟੇਡੀਅ ਵਿਖੇ 10-30 ਵਜੇ ਜ਼ਿਲ੍ਹਾ ਪੱਧਰੀ ਸਮਾਗਮ ਹੋਵੇਗਾ, ਜਦ ਕਿ ਮਜੀਠਾ ਤਹਿਸੀਲ ਦਾ ਸਮਾਗਮ ਦਾਣਾ ਮੰਡੀ ਮਜੀਠਾ, ਬਾਬਾ ਬਕਾਲਾ ਤਹਿਸੀਲ ਦਾ ਸਮਾਗਮ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ ਅਤੇ ਅਜਨਾਲਾ ਤਹਿਸੀਲ ਦਾ ਸਮਾਗਮ ਆਈ. ਟੀ. ਆਈ ਅਜਨਾਲਾ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਦਿੱਤੀ।
    ਉਨ੍ਹਾਂ ਦੱਸਿਆ ਕਿ ਇਸ ਦਿਨ ਇਕ ਨਸ਼ਾ ਮੁਕਤ ਸਮਾਜ ਸਿਰਜਣ ਲਈ ਫੈਸਲਾਕੁੰਨ ਜੰਗ ਦਾ ਆਗਾਜ਼ ਹੋਵੇਗਾ ਜਿਸ ਵਿਚ ਸਮਾਜਿਕ ਭਾਗੀਦਾਰੀ ਹੋਵੇਗੀ ਅਤੇ ਡੈਪੋ ਵੰਲਟੀਅਰ ਇਸ ਮੁਹਿੰਮ ਨੂੰ ਸਫਲ ਬਣਾਉਣ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੱਡੀ ਪੱਧਰ ’ਤੇ ਨੌਜਵਾਨ ਇਸ ਮੁਹਿੰਮ ਨਾਲ ਜੁੜ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚ 24 ਹਜ਼ਾਰ ਤੋਂ ਵੱਧ ਲੋਕਾਂ ਨੇ ਡੈਪੋ ਬਣਨ ਲਈ ਆਪਣੀ ਰਜਿਸ਼ਟੇ੍ਰਸ਼ਨ ਕਰਵਾ ਲਈ ਹੈ, ਜਦ ਕਿ 23 ਮਾਰਚ ਨੂੰ ਸਮਾਗਮ ਵਾਲੇ ਸਥਾਨਾਂ ’ਤੇ ਵੀ ਮੌਕੇ ਤੇ ਰਜਿਸਟ੍ਰੇਸ਼ਨ ਕੀਤੀ ਜਾਵੇਗੀ।
    ਸੰਘਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਡੇਪੋ ਵਲੰਟੀਅਰ ਵਜੋਂ ਬਿਨੈ ਫਾਰਮ ਦੇਣ ਵਾਲਿਆਂ ਦੀ ਅੰਤਿਮ ਚੋਣ ਤੋਂ ਬਾਅਦ ਮੁਢਲੀ ਸਿਖਲਾਈ ਦਿੱਤੀ ਜਾਵੇਗੀ ਅਤੇ ਚੁਣੇ ਗਏ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਡੇਪੋ ਵਲੰਟੀਅਰਾਂ ਦੀ ਭੂਮਿਕਾ ਨੂੰ ਸਾਰਥਕ ਬਣਾਉਣ ਹਿੱਤ ਇਸ ਸਿਖਲਾਈ ਦੌਰਾਨ ਅਜਿਹੇ ਨੁਕਤੇ ਸਿਖਾਏ ਜਾਣਗੇ ਜਿਨ੍ਹਾਂ ਦੀ ਵਰਤੋਂ ਨਾਲ ਉਹ ਲੋਕਾਂ ਨੂੰ ਨਸ਼ਾ ਮੁਕਤ ਲਹਿਰ ਨਾਲ ਜੋੜਨ ਲਈ ਵਿਅਕਤੀਗਤ ਪੱਧਰ ’ਤੇ ਜਾਂ ਵੱਡੇ ਸਮੂਹਾਂ ਨੂੰ ਵੱਖ-ਵੱਖ ਢੰਗਾਂ ਨਾਲ ਪੇ੍ਰਰਿਤ ਕਰਨ ਲਈ ਅਮਲ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਸਵੈ-ਇੱਛਾ ਨਾਲ ਨਸ਼ਿਆਂ ਦੀ ਆਦਤ ਤੋਂ ਛੁਟਕਾਰਾ ਪਾਉਣ ਵਾਲਿਆਂ ਨੂੰ ਵੀ ਡੇਪੋ ਵਲੰਟੀਅਰ ਵਜੋਂ ਰਜਿਸਟਰ ਕੀਤਾ ਜਾਵੇਗਾ, ਜੋ ਕਿ ਨਸ਼ਿਆਂ ਦੀ ਆਦਤ ਦਾ ਸ਼ਿਕਾਰ ਲੋਕਾਂ ਲਈ ਪ੍ਰੇਰਨਾ ਸਰੋਤ ਬਣਦੇ ਹੋਏ ਕੰਮ ਕਰਨਗੇ।
    ਸੰਘਾ ਨੇ ਦੱਸਿਆ ਕਿ ‘ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ’ ਵਜੋਂ ਨਿਰਸਵਾਰਥ ਸੇਵਾਵਾਂ ਨਿਭਾਉੇਣ ਲਈ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਨਾਗਰਿਕਾਂ ’ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਆਪਣੇ ਆਲੇ-ਦੁਆਲੇ, ਮੁਹੱਲੇ, ਕਸਬੇ, ਸ਼ਹਿਰ, ਸੰਸਥਾ ਨੂੰ ਨਸ਼ਿਆਂ ਦੀ ਬਿਮਾਰੀ ਤੋਂ ਮੁਕਤ ਕਰਨ ਲਈ ਕੋਈ ਵੀ ਵਿਅਕਤੀ ਇਸ ਨੇਕ ਕੰਮ ਲਈ ਅੱਗੇ ਆ ਸਕਦਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …

Leave a Reply