Wednesday, March 11, 2026

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਸੰਘਰਸ਼ਸ਼ੀਲ ਰਹੇ- ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

ਸੰਦੌੜ, 23 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਜਾਰੀ ਕੀਤੇ ਗਏ ਇੱਕ ਬਿਆਨ ‘ਚ ਕਿਹਾ ਗਿਆ PPN2303201809ਹੈ ਕਿ ਪੰਜਾਬ ਅਤੇ ਹਿੰਦੁਸਤਾਨ ਦੀਆਂ ਵੱਖ-ਵੱਖ ਜੇਲ੍ਹਾਂ `ਚ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖ਼ਾਲਸਾ ਲੰਮੇਂ ਸਮੇਂ ਤੋਂ ਸੰਘਰਸ਼ਸ਼ੀਲ ਸਨ ਅਤੇ ਉਨ੍ਹਾਂ ਨੇ ਪਹਿਲੀ ਵਾਰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੇ ਦੂਜੀ ਵਾਰ ਗੁਰਦੁਆਰਾ ਲਖਨੌਰ ਸਾਹਿਬ ਹਰਿਆਣਾ ਵਿਖੇ ਭੁੱਖ ਹੜਤਾਲਾਂ ਕਰਕੇ ਅੰਤਰਰਾਸ਼ਟਰੀ ਪੱਧਰ `ਤੇ ਲੋਕਾਂ ਦਾ ਧਿਆਨ ਬੰਦੀ ਸਿੰਘਾਂ ਵੱਲ ਦਿਵਾਇਆ ਸੀ, ਜਿਸ ਕਰਕੇ ਪੂਰੇ ਦੁਨੀਆ `ਚ ਸਿੰਘਾਂ ਦੀ ਰਿਹਾਈ ਲਈ ਜਬਰਦਸਤ ਆਵਾਜ ਉਠੀ ਸੀ।ਫ਼ੈਡਰੇਸ਼ਨ ਆਗੂਆਂ ਨੇ ਕਿਹਾ ਭਾਈ ਗੁਰਬਖਸ਼ ਸਿੰਘ ਨੇ ਹੁਣ ਮਰਨ ਵਰਤ ਰੱਖ ਕੇ ਆਰ-ਪਾਰ ਦੀ ਲੜਾਈ ਲੜੀ ਤੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੌਰਾਨ ਉਨ੍ਹਾਂ ਨੇ ਆਪਣੇ ਪਿੰਡ ਦੀ ਟੈਂਕੀ ਤੋਂ ਛਾਲ ਮਾਰ ਕੇ ਸ਼ਹਾਦਤ ਦਿੱਤੀ ਹੈ ਹੈ।ਉਨ੍ਹਾਂ ਕਿਹਾ ਕਿ ਭਾਈ ਗੁਰਬਖਸ਼ ਸਿੰਘ ਦੀ ਜਾਨ ਦੇ ਜਿੰਮੇਵਾਰ ਕੇਵਲ ਕੁੱਝ ਪੁਲਿਸ ਅਧਿਕਾਰੀ ਹੀ ਨਹੀਂ ਬਲ ਕਿ ਸੂਬਾ ਤੇ ਕੇਂਦਰ ਸਰਕਾਰ ਦੋਵੇਂ ਦੋਸ਼ੀ ਹਨ।ਤਖ਼ਤਾਂ ਦੇ ਜਥੇਦਾਰ ਅਤੇ ਅਖੌਤੀ ਲੀਡਰ ਸਭ ਤੋਂ ਵੱਡੇ ਗੁਨਾਹਗਾਰ ਹਨ, ਜਿਹੜੇ ਭਾਈ ਗੁਰਬਖਸ਼ ਸਿੰਘ ਨੂੰ ਝੂਠੇ ਦਿਲਾਸੇ ਦੇ ਕੇ ਉਚਾਈਆਂ `ਤੇ ਪਹੁੰਚੇ ਸੰਘਰਸ਼ ਨੂੰ ਮਿੱਟੀ ਕਰਦੇ ਰਹੇ।ਉਨ੍ਹਾਂ ਕਿਹਾ ਕਿ ਗੁਰਬਖਸ਼ ਸਿੰਘ ਦੀ ਇਹ ਮਹਾਨ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ।
 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply