ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸ਼ਹੀਦ
ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਬਾਬਤ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆਂ ਉਹਨਾਂ ਦੇ ਨਕਸ਼ੇ ਕਦਮ ਉੱਪਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ ਮੱਖੀ ਡਾ. ਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਪ੍ਰਗਤੀ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਸਹੁੰ ਚੁਕਾਈ। ਡਾ. ਹਰਿਭਜਨ ਸਿੰਘ ਭਾਟੀਆ ਦੁਆਰਾ ਭਗਤ ਸਿੰਘ ਹੁਰਾਂ ਦੀ ਵਿਚਾਰਧਾਰਾ ਬਾਬਤ ਜਾਣਕਾਰੀ ਦਿੱਤੀ ਗਈ।ਇਸ ਉਪਰੰਤ ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ ਅਤੇ ਵਿਚਾਰਾਂ ਨੂੰ ਪੇਸ਼ ਕੀਤਾ।ਇਸ ਮੌਕੇ ਡਾ. ਦਰਿਆ, ਡਾ. ਮਨਜਿੰਦਰ ਸਿੰਘ ਤੋਂ ਇਲਾਵਾ ਖੋਜ-ਵਿਦਿਆਰਥੀ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media