Tuesday, November 24, 2026

ਸੇਂਟ ਸੋਲਜਰ ਸਕੂਲ `ਚ ਸ਼ਹੀਦੀ ਦਿਵਸ ਮਨਾਇਆ

ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਜੀ PPN2303201813ਦਾ ਸ਼ਹੀਦੀ ਦਿਵਸ ਨਾਲ ਮਨਾਇਆ ਗਿਆ। ਇਸ ਸਮੇਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਹਨਾਂ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ।ਸਰਕਾਰ ਵੱਲੋਂ ਚਲਾਈ ਮੁਹਿੰਮ ਦੇ ਅਧੀਨ ਵਲੰਟੀਅਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਖਿਲਾਫ ਪ੍ਰਣ ਕਰਵਾਇਆ ਗਿਆ, ਕਿ ਉਹ ਨਾ ਹੀ ਨਸ਼ਾ ਕਰਨਗੇ ਅਤੇ ਨਾ ਹੀ ਕਰਨ ਦੇਣਗੇ।ਸਕੂਲ ਦੇ ਸਾਰੇ ਬੱਚਿਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਸ਼ਹੀਦ ਦੀ ਜ਼ਿੰਦਗੀ `ਤੇ ਚਾਨਣਾ ਪਾਇਆ, ਤੇ ਬੱਚਿਆਂ ਨੇ “ਇੰਕਲਾਬ ਜ਼ਿੰਦਾਬਾਦ” ਅਤੇ “ਸ਼ਹੀਦ ਭਗਤ ਸਿੰਘ ਅਮਰ ਰਹੇ” ਦੇ ਨਾਅਰਿਆਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਅਰਪਣ ਕੀਤੀ। ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਕੋਆਰਡੀਨੇਟਰ ਵਰਿਤੀ ਦੁੱਗਾ, ਸ਼ਿਲਪਾ ਸ਼ਰਮਾ, ਨਰਿੰਦਰਪਾਲ ਕੌਰ ਅਤੇ ਸਟਾਫ ਮੈਂਬਰ ਨਵਤੇਜ ਸਿੰਘ, ਹਰਸਿਮਰਨ ਸਿੰਘ, ਨਵਲੀਨ ਕੌਰ, ਅਮਨਦੀਪ ਕੌਰ, ਸੰਤੋਖ ਸਿੰਘ ਅਤੇ ਵਿਦਿਆਰਥੀ ਹਾਜਰ ਰਹੇ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply