ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ ਰੰਧਾਵਾ ਤੇ ਪ੍ਰਿਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਬੱਚਿਆਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਐਲਾਨਿਆ ਗਿਆ, ਜੋ ਕਿ 100% ਰਿਹਾ।ਡਾ: ਰੰਧਾਵਾ ਨੇ ਕਿਹਾ ਕਿ ਵਧੀਆ ਨਤੀਜੇ ਦਾ ਸਿਹਰਾ ਗ੍ਰੇਸ ਪਬਲਿਕ ਸਕੂਲ ਦੇ ਸਾਰੇ ਸਟਾਫ਼ ਤੇ ਬੱਚਿਆ ਨੂੰ ਜਾਂਦਾ ਹੈ।ਇਸ ਮੌਕੇ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਉਣ ਵਾਲੇ ਬੱਚਿਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …