ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬਰਿ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਗੁਰੁ ਨਗਰੀ ਪੁੱਜਣ `ਤੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਸਮੇਂ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਅਹੁੱਦੇ ਤੇ ਰਹਿੰਦੇ ਹੋਏ ਡਾ. ਮਨਮੋਹਨ ਸਿੰਘ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਲਈ ਬੜਾ ਵੱਡਾ ਯੋਗਦਾਨ ਰਿਹਾ ਹੈ।ਡਾ. ਸਾਹਿਬ ਦਾ ਅੰਮ੍ਰਿਤਸਰ ਸ਼ਹਿਰ ਨਾਲ ਬੜਾ ਪੁਰਾਣਾ ਰਿਸ਼ਤਾ ਹੈ ਕਿਉਂਕਿ ਉਹਨਾਂ ਦਾ ਪਾਲਣ ਪੋਸ਼ਨ ਦੇ ਅੰਮ੍ਰਿਤਸਰ `ਚ ਹੋਣ ਦੇ ਨਾਲ-ਨਾਲ ਪੜ੍ਹਾਈ ਵੀ ਸਥਾਨਕ ਹਿੰਦੂ ਕਾਲਜ ਵਿੱਚ ਹੋਈ ਸੀ, ਜਿਥੇ ਉਹ ਅੱਜ ਇੱਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਉਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਦੇ ਦੋਰਾਨ ਜਨੂਰਮ ਪ੍ਰੋਜੈਕਟ, ਜਾਇਕਾ ਪ੍ਰੋਜੈਕਟ, ਤੋਂ ਇਲਾਵਾ ਅੰਮ੍ਰਿਤਸਰ ਨਾਲ ਲੱਗਦੇ ਰਾਜਮਾਰਗਾਂ ਨੂੰ 6 ਮਾਰਗੀ ਕਰਨ ਦੇ ਪ੍ਰੋਜੈਕਟ ਉਹਨਾਂ ਦੀ ਦੇਣ ਹਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media