Wednesday, April 22, 2026

ਅਯਾਨ ਇੰਸਟੀਚਿਊਟ ਆਫ ਨਰਸਿੰਗ ‘ਚ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ

PPN2403201814ਮਾਲੇਰਕੋਟਲਾ (ਸੰਦੌੜ), 24 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਵਿਖੇ ਪ੍ਰਿੰਸੀਪਲ ਜਸਪ੍ਰੀਤ ਕੌਰ ਬਾਜਵਾ ਦੀ ਅਗਵਾਈ ਹੇਠ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ।ਜਿਸ ਦਾ ਮਕਸਦ ਲੋਕਾ ਨੂੰ ਇਸ ਭਿਆਨਕ ਰੋਗ ਬਾਰੇ ਜਾਣਕਾਰੀ ਦੇਣਾ ਸੀ।ਵਿਦਿਆਰਥਣਾਂ ਵੱਲੋਂ ਪਿੰਡ ਜਿੱਤਵਾਲ ਕਲਾਂ ਵਿਖੇ ਇੱਕ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੇ ਇਸ ਬਿਮਾਰੀ ਬਾਰੇ ਪਿੰਡ ਦੇ ਲੋਕਾਂ ਨੂੰ ਜਾਣੂ ਕਰਵਾਇਆ।ਇਸ ਸਬੰਧ ਵਿੱਚ ਬੱਚਿਆਂ ਅਤੇ ਅਧਿਆਪਕਾਵਾਂ ਵਲੋਂ ਟੀ.ਬੀ ਰੋਗ ਬਾਰੇ ਜਾਗਰੂਕ ਕਰਨ ਲਈ ਭਾਸ਼ਣ ਵੀ ਦਿੱਤੇ ਗਏ। ਵਿਦਿਆਰਥਣਾਂ ਨੇ ਸੁੰਦਰ ਪੋਸਟਰਾਂ ਰਾਹੀਂ ਲੋਕਾਂ ਨੂੰ ਇਸ ਬੀਮਾਰੀ ਦੇ ਲੱਛਣ ਖੰਘ, ਵਜ਼ਨ ਘਟਣਾ, ਭੁੱਖ ਦਾ ਘਟਣਾ, ਥਕਾਵਟ ਹੋਣਾ, ਜਿਆਦਾ ਪਸੀਨਾ ਆਉਣਾ ਇਸ ਦੇ ਕਾਰਨਾਂ ਨਸ਼ਾ, ਸਿਗਰੇਟ ਪੀਣਾ, ਇੱਕ ਰੋਗੀ ਤੋਂ ਦੂਜੀ ਵਿਅਕਤੀ ਨੂੰ ਆਦਿ ਬਾਰੇ ਸਮਝਾਇਆ।ਇੰਸਟੀਚਿਊਟ ਦੀਆਂ ਅਧਿਆਪਕਾਵਾਂ ਕਮਲਦੀਪ ਕੌਰ ਅਤੇ ਸੁਖਪ੍ਰੀਤ ਕੌਰ ਵੱਲੋਂ ਪਿੰਡ ਦੇ ਲੋਕਾਂ ਨੂੰ ਦੱਸਿਆ ਗਿਆ ਕਿ ਅਸੀਂ ਰੋਗੀ ਵਿਅਕਤੀ ਦੀ ਚੰਗੀ ਸਾਂਭ ਸੰਭਾਲ ਨਾਲ ਇਸ ਬੀਮਾਰੀ ਨੂੰ ਫੈਲਣ ਤੋਂ ਰੋਕ ਸਕਦੇ ਹਾਂ।ਉਨ੍ਹਾਂ ਨੇ ਸਮਝਾਇਆ ਕਿ ਇਸ ਰੋਗ ਦਾ ਇਲਾਜ ਮੁਫਤ ਕਿਸੇ ਵੀ ਸਰਕਾਰੀ ਹਸਪਤਾਲ ਵਿੱਚੋਂ ਕਰਵਾਇਆ ਜਾ ਸਕਦਾ ਹੈ।ਇਸ ਰੋਗ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ 6 ਮਹੀਨੇ ਦਵਾਈ ਖਾਣੀ ਪੈਂਦੀ ਹੈ। ਚੇਅਰਮੈਨ ਗਾਜੀ ਸ਼ੇਖ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਅਪਣਾ ਫਰਜ ਸਮਝਦੇ ਹੋਏ ਆਮ ਲੋਕਾਂ ਨੂੰ ਇਸ ਭਿਆਨਕ ਰੋਗ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਦਿੰਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਇੰਸਟੀਚਿਊਟ ਦੇ ਪ੍ਰਬੰਧਕ ਮਿਸ ਪ੍ਰਵੀਨ, ਟੀਚਰਜ਼ ਕੁਲਜੀਤ ਕੌਰ, ਸਤਵੀਰ ਕੌਰ, ਨਸਰੀਨ, ਗੁਰਜਿੰਦਰ ਕੌਰ, ਕੁਲਦੀਪ ਕੌਰ ਅਤੇ ਸੰਦੀਪ ਕੌਰ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply