ਲੁਧਿਆਣਾ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅੱਜ ਦੀ ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ
ਇੱਕ ਅਹਿਮ ਮੀਟਿੰਗ ਸੂਬਾ ਕਨਵੀਨਰ ਕੁਲਵੰਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅੱਜ ਹੋਣ ਜਾ ਰਹੇ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਾਹਲ, ਬਾਜ਼ ਸਿੰਘ ਖਹਿਰਾ ਅਤੇ ਸੁਰਿੰਦਰ ਪੁਆਰੀ ਨੇ ਕਿਹਾ ਕਿ ਸਰਕਾਰ ਪਿਛਲੇ ਇਕ ਸਾਲ ਤੋਂ ਸਿੱਖਿਆ, ਅਧਿਆਪਕ ਤੇ ਵਿਦਿਆਰਥੀ ਵਿਰੋਧੀ ਫੈਸਲੇ ਲੈ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ।ਦੀਦਾਰ ਸਿੰਘ ਮੁੱਦਕੀ, ਹਰਵਿੰਦਰ ਸਿੰਘ ਬਿਲਗਾ, ਅੰਮ੍ਰਿਤਪਾਲ ਸਿੰਘ, ਸੁਖਜਿੰਦਰ ਹਰੀਕੇ, ਨਵਜੋਤ ਸਿੰਘ, ਹਰਦੀਪ ਸਿੰਘ ਟੋਡਰਪੁਰ ਅਤੇ ਇੰਦਰਜੀਤ ਮਲੇਰਕੋਟਲਾ ਨੇ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਸਰਕਾਰ ਦੀ ਇਸ ਕੋਝੀ ਚਾਲ ਨੂੰ ਸਫਲ ਨਹੀਂ ਹੋਣ ਦਵਾਂਗੇ।
ਇਸ ਮੌਕੇ ਦਿਗਵਿਜੇਪਾਲ ਮੋਗਾ, ਬਿਕਰਮਜੀਤ ਸਿੰਘ ਕੱਦੋਂ, ਵਿਕਰਮਦੇਵ ਸਿੰਘ, ਮਨਰਾਜ ਵਿਰਕ, ਅਰੁਣ ਕੁਮਾਰ, ਪਰਵੀਨ ਕੁਮਾਰ, ਸੁਖਦੇਵ ਸਰੋਏ, ਜਸਵਿੰਦਰ ਔਜਲਾ, ਹਰਕੋਮਲ ਸਿੰਘ, ਹਰਵੀਰ ਸਿੰਘ, ਸ਼ਿੰਗਾਰਾ ਸਿੰਘ ਜਰਖੜ, ਜਸਪਾਲ ਸੰਧੂ ਅਤੇ ਅਮਰਜੀਤ ਘੁਡਾਣੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media