ਅੰਮ੍ਰਿਤਸਰ, 25 ਮਾਰਚ 2018 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜੀ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀਂ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਵਿਦੇਸ਼ ਗਏ 39 ਵਿਅਕਤੀਆਂ ਦੀ ਬੇਰਹਮੀ ਨਾਲ ਕੀਤੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਂਦਿਆਂ ਉਹਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਦੇਣ।ਇਸ ਦੇ ਨਾਲ ਹੀ ਉਨ੍ਹਾਂ ਨੇ ਸਮੁੱਚੀ ਦੁਨੀਆਂ ਵਿੱਚ ਵੱਸਦੀ ਸਮੂਹ ਲੋਕਾਈ ਅਤੇ ਸਭਾ ਸੁਸਾਇਟੀਆਂ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ।ਜਿਸ ਨਾਲ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਮਦਦ ਹੋ ਸਕੇ।ਇਸ ਦੇ ਨਾਲ ਉਨਾਂ ਨੇ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਆਪ ਸਹਾਈ ਹੁੰਦਿਆਂ ਹੋਇਆ ਪੀੜਤ ਪਰਿਵਾਰਾਂ ਦੇ ਸਿਰ `ਤੇ ਮੇਹਰ ਭਰਿਆ ਹੱਥ ਰੱਖ ਕੇ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media