ਸੰਦੌੜ, 25 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਖੁਰਦ ਦੇ ਇਸਲਾਮੀਆਂ ਪ੍ਰਾਇਮਰੀ ਸਕੂਲ ਵਿਖੇ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਧੀਆਂ ਪੁਜੀਸਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੇਐਸ ਕੰਬਾਇਨ ਦੇ ਐਮ.ਡੀ ਅਤੇ ਵਿਸ਼ਵਕਰਮਾਂ ਵੈਲਫੇਅਰ ਸੁਸਾਇਟੀ ਮਲੇਰਕੋਟਲਾ ਦੀ ਪ੍ਰਧਾਨ ਇੰਦਰਜੀਤ ਸਿੰਘ ਮੁੰਡੇ ਅਤੇ ਸੁਸਾਇਟੀ ਦੇ ਸੈਕਟਰੀ ਚਰਨਦਾਸ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇੰਦਰਜੀਤ ਸਿੰਘ ਵੱਲੋਂ ਲੋੜਵੰਦ ਬੱਚਿਆਂ ਨੰੁ ਕਾਪੀਆਂ, ਕਿਤਾਬਾਂ, ਵਰਦੀਆਂ ਦੇਣ ੳਤੇ ਸਕੂਲ਼ ਲਈ ਵੱਡੀ ਗਿਣਤੀ ਵਿੱਚ ਬੂਟੇ ਲਗਾਉਣ ਦਾ ਐਲਾਨ ਵੀ ਕੀਤਾ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਰੇਸ਼ਮਾ ਮਲਿਕ, ਮੈਡਮ ਸੰਦੀਪ ਕੌਰ, ਅਬਦੁੱਲ ਕਾਦਿਰ, ਮੁਹੰਮਦ ਸਾਕਿਰ, ਕਮੇਟੀ ਮੈਬਰ ਮਲਿਕ ਮੁਸ਼ਤਾਕ, ਰਜਾਕ ਮੁਹੰਮਦ, ਯਾਸੀਨ, ਅਮਜ਼ਦ ਖਾਨ, ਮੁਹੰਮਦ ਸਲਤਾਨ ਤੇ ਬੱਚਿਆਂ ਦਾ ਮਾਪੇ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media