Sunday, October 25, 2026

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

PPN2503021806ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਆਪਣੀ ਧਰਮ  ਪਤਨੀ ਗੁਰਸ਼ਰਨ ਕੌਰ, ਭਰਾ ਸੁਰਜੀਤ ਸਿੰਘ ਕੋਹਲੀ ਸਮੇਤ ਕਈ ਹੋਰ ਪਰਿਵਾਰਕ ਮੈਂਬਰ ਵੀ ਉਨਾਂ ਦੇ ਨਾਲ ਸਨ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੀਰਤਨ ਵੀ ਸਰਵਣ ਕੀਤਾ।ਭਾਈ ਰਾਜਦੀਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ।ਇਸ ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨ ’ਚ ਸਿਰੋਪਾਓ, ਲੋਈ/ਸ਼ਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਕੀਤਾ।ਉਨ੍ਹਾਂ ਨੇ ਯਾਤਰੂ ਕਿਤਾਬ ਵਿਚ ਆਪਣੀਆਂ ਭਾਵਨਾਵਾਂ ਦਰਜ਼ ਕਰਦਿਆਂ ਲਿਖਿਆ ਕਿ ਮੇਰੇ ਲਈ ਇਹ ਕਿਰਪਾ ਵਾਲੀ ਗੱਲ ਹੈ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਿਆ ਹਾਂ।
ਇਸ ਮੌਕੇ ਵਧੀਕ ਮੈਨੇਜਰ ਸੁਖਰਾਜ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਅੰਮ੍ਰਿਤਪਾਲ ਸਿੰਘ, ਭਗਵੰਤਪਾਲ ਸਿੰਘ ਸੱਚਰ, ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੀ ਹਾਜ਼ਰ ਸਨ। 

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply