ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ’ਚ ਚੱਲਦੇ ਲੰਗਰਾਂ ਦੀ ਰਸਦ ਤੋਂ ਜੀ.ਐਸ.ਟੀ ਹਟਾਉਣ ਦੀ ਮੰਗ ਕੀਤੀ ਹੈ।ਲੰਘੀ 23 ਮਾਰਚ ਨੂੰ ਲਿਖੇ ਗਏ ਇਸ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਲਿਖਿਆ ਹੈ ਕਿ ਸਿੱਖ ਧਰਮ ਅੰਦਰ ਲੰਗਰ ਦਾ ਵਿਸ਼ੇਸ਼ ਮਹੱਤਵ ਹੈ, ਜਿਸ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ। ਗੁਰਦੁਆਰਾ ਸਾਹਿਬਾਨ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਲੰਗਰ ਬਿਨਾ ਭੇਦ-ਭਾਵ ਦੇ ਛਕਾਇਆ ਜਾਂਦਾ ਹੈ, ਇਸ ਲਈ ਗੁਰੂ ਕੇ ਲੰਗਰਾਂ ਦੀਆਂ ਰਸਦਾਂ ਨੂੰ ਟੈਕਸ ਮੁਕਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਮਨੁੱਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੀ.ਐਸ.ਟੀ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਬਾਕੀ ਗੁਰਦੁਆਰਾ ਸਾਹਿਬਾਨ ਤੋਂ ਵੀ ਜੀ.ਐਸ.ਟੀ ਹਟਾਉਣ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਾਹਿਬਾਨ ਤੋਂ ਜੀ.ਐਸ.ਟੀ ਹਟਾਉਣ ਦਾ ਐਲਾਨ ਕੀਤਾ ਜਾਵੇ, ਤਾਂ ਜੋ ਗੁਰੂ ਦੀ ਗੋੋਲਕ ’ਤੇ ਪੈ ਰਿਹਾ ਬੇਲੋੜਾ ਬੋਝ ਖ਼ਤਮ ਹੋ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …