ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਏ ਜਾ ਰਹੇ ਪ੍ਰੀਰਿਕਰੂਟਮੈਂਟ ਟ੍ਰੇਨਿੰਗ ਕੋਰਸ ਵਿਚੋਂ 42 ਲੜਕੇ ਫੌਜ ਵਿੱਚ ਭਰਤੀ ਹੋਏ ਹਨ। ਕਰਨਲ ਅਮਰਬੀਰ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੜਕੇ ਫੌਜ ਦੇ ਵੱਖ-ਵੱਖ ਸੈਂਟਰਾਂ ਵਿੱਚ ਟ੍ਰੇਨਿੰਗ ਕਰਨ ਲਈ ਪਹੁੰਚ ਚੁੱਕੇ ਹਨ ਜਿੰਨ੍ਹਾਂ ਵਿੱਚੋਂ 8 ਲੜਕੇ ਪੰਜਾਬ ਰੈਜਮੈਂਟ ਸੈਂਟਰਲ ਵਿਖੇ ਟ੍ਰੇਨਿੰਗ ਕਰਨ ਲਈ ਗਏ ਹਨ।ਚਾਹਲ ਨੇ ਇਸ ਭਰਤੀ `ਤੇ ਖੁਸ਼ੀ ਦਾ ਇਜ਼ਹਾਰ ਕਰਦੇ ਦੱਸਿਆ ਕਿ ਫੌਜ ਦੇ ਭਰਤੀ ਮਾਮਲੇ ਵਿੱਚ ਅੰਮ੍ਰਿਤਸਰ ਦਾ ਟ੍ਰੇਨਿੰਗ ਸੈਂਟਰ ਪੂਰੇ ਪੰਜਾਬ ਵਿਚੋਂ ਪਹਿਲੇ ਨੰਬਰ `ਤੇ ਚੱਲ ਰਿਹਾ ਹੈ ਅਤੇ ਇਸ ਟ੍ਰੇਨਿੰਗ ਸੈਂਟਰ ਵਿੱਚ ਲੜਕਿਆਂ ਨੂੰ ਮਿਹਨਤ ਅਤੇ ਲਗਨ ਨਾਲ ਟ੍ਰੇਨਿੰਗ ਕਰਵਾਈ ਜਾਂਦੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media