Monday, June 29, 2026

ਸੱਸਤੀ ਕਣਕ ਦੀ ਸਹੀ ਵੰਡ `ਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ -ਡਿਪਟੀ ਮੇਅਰ

PPN2703201811ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਮੇਅਰ ਯੂਨਿਸ ਕੁਮਾਰ ਵੱਲੋਂ ਨਵਾਂ ਕੋਟ, ਡੈਮ ਗੰਜ ਆਦਿ ਇਲਾਕਿਆਂ ਦਾ ਅੱਜ ਦੌਰਾ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।ਉਨਾਂ ਨੇ ਇਲਾਕੇ ਵਿੱਚ ਹੋ ਰਹੇ ਵਿਕਾਸ ਕਾਰਜ਼ਾਂ ਤਹਿਤ ਬਣਾਈਆਂ ਜਾ ਰਹੀਆਂ ਗਲੀਆਂ ਦਾ ਜਾਇਜਾ ਵੀ ਲਿਆ।ਇਸ ਸਮੇਂ ਡਿਪਟੀ ਮੇਅਰ ਨੇ ਦੱਸਿਆ ਕਿ ਹਲਕਾ ਕੇਂਦਰੀ ਵਿਧਾਇਕ ਓ.ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਵਾਂ ਕੋਟ ਅਤੇ ਡੈਮ ਗੰਜ ਦੇ ਬੀ.ਪੀ.ਐਲ ਕਾਰਡ ਧਾਰਕਾਂ ਨੂੰ ਸੱਸਤੀ ਕਣਕ ਦੀ ਵੰਡ ਵੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਸੱਸਤੇ ਅਨਾਜ ਦੀ ਵੰਡ ਸਹੀ ਲੋਕਾਂ ਤੱਕ ਪੁੱਜਦੀ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਵੇਕ ਸ਼ਰਮਾ, ਗੁਲਸ਼ਨ ਮਹਾਜਨ, ਅਭਿਨੰਦਨ ਸ਼ਰਮਾ ਤੋਂ ਇਲਾਵਾ ਕਾਫੀ ਗਿਣਤੀ `ਚ ਇਲਾਕਾ ਨਿਵਾਸੀ ਹਾਜ਼ਰ ਸਨ। 

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply