ਸੰਦੌੜ, 27 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖਿਆ ਬਚਾਓ ਮੰਚ ਪੰਜਾਬ ਨੇ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ 1 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ।ਇਸ ਸਬੰਧੀ ਦਰਜਨਾਂ ਪਿੰਡਾਂ ਦੇ ਵਿੱਚ ਅਧਿਆਪਕਾਂ ਨਾਲ ਮੀਟਿੰਗਾਂ ਕਰਨ ਉਪਰੰਤ ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੁਬਾਈ ਆਗੂ ਕੁਲਵਿੰਦਰ ਸਿੰਘ ਜਹਾਂਗੀਰ ਨੇ ਦਸੌਦਾ ਸਿੰਘ ਵਾਲਾ ਵਿਖੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਨੇ ਅਧਿਆਪਕਾਂ ਦੇ ਵਿੱਚ ਵੰਡੀਆਂ ਪਾਉਣ ਦੇ ਲਈ ਅਧਿਆਪਕਾਂ ਦੀਆਂ ਅੱਧੀ ਦਰਜਨ ਕੈਟਾਗਿਰੀਆਂ ਬਣਾ ਦਿੱਤੀਆਂ ਹਨ ਪਰ ਜਿਹੜੀ ਵੀ ਕੈਟਾਗਿਰੀ ਸਰਕਾਰੀ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਪੜਾਉਣ ਦਾ ਕੰਮ ਕਰ ਰਹੀ ਹੈ ਉਹ ਅਧਿਆਪਕ ਹੀ ਹੈ ਅਤੇ ਸਭ ਨੂੰ ਬਰਾਬਰ ਤਨਖਾਹ ਮਿਲਣੀ ਚਾਹੀਦੀ ਹੈ ਅਤੇ ਸਿੱਖਿਆ ਵਿਭਾਗ ਦੇ ਕੰਮ ਕਰਦੇ ਸਾਰੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ, ਏ.ਆਈ.ਈ ਅਤੇ ਆਈ.ਈ.ਵੀ ਅਧਿਆਪਕ ਰੈਗੂਲਰ ਕੀਤੇ ਜਾਣੇ ਚਾਹੀਦੇ ਹਨ।ਬਦਲੀਆਂ, ਤਰੱਕੀਆਂ ਆਦਿ ਮੰਗਾਂ ਨੂੰ ਲੈ ਕੇ ਮੰਚ ਵੱਲੋਂ 1 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ ਪੰਜਾਬ ਭਰ ਦੇ ਸਾਰੇ ਅਧਿਆਪਕ ਵਰਗ ਰੋਸ ਰੈਲੀ ਤੇ ਘਿਰਾਓ ਕਰਨਗੇ।ਉਹਨਾਂ ਦੱਸਿਆ ਕਿ ਪੰਜਾਬ ਭਰ ਦੇ ਵਿੱਚ ਇਸ ਰੋਸ ਰੈਲੀ ਅਤੇ ਘਿਰਾਓ ਨੂੰ ਲੈ ਕੇ ਲਾਮਬੰਦੀ ਸੁਰੂ ਹੈ ਅਤੇ ਇੱਕ ਵੱਡਾ ਇਕੱਠ ਅਧਿਆਪਕ ਮਾਰੂ ਅਤੇ ਸਿੱਖਿਆ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਨੂੰ ਬੰਦ ਕਰਾਉਣ ਦੇ ਲਈ ਸਘੰਰਸ਼ ਦੇ ਰਾਹ ਤੁਰਿਆ ਹੈ ਅਤੇ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਹ ਸਘੰਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਨੇ ਨਾਲ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਮਾਹਮਦਪੁਰ, ਨਾਜ਼ਰ ਸਿੰਘ ਘਨੌਰੀ ਅਤੇ ਸੁਖਵਿੰਦਰ ਸਿੰਘ ਦਸੌਦਾ ਸਿੰਘ ਵਾਲਾ ਵੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media