Tuesday, November 24, 2026

ਇੰਗਲੈਂਡ ਦੀ ਸੰਸਦ `ਚ ਦਸਤਾਰ ਦਿਹਾੜਾ ਮਨਾਉਣਾ ਸ਼ਲਾਘਾਯੋਗ ਉਪਰਾਲਾ – ਜਥੇਦਾਰ ਗਿ. ਗੁਰਬਚਨ ਸਿੰਘ

G. Gurbachan Singhਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕੇ ਇੰਗਲੈਂਡ ਵਿਖੇ ਤਮਨਜੀਤ ਸਿੰਘ ਢੇਸੀ ਦੇ ਉਦਮ ਸਦਕਾ ਜੋ ਦਸਤਾਰ ਦਿਹਾੜਾ ਇੰਗਲੈਂਡ ਦੀ ਸੰਸਦ ਵਿੱਚ ਮਨਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਨਾਲ ਸਮੂਹ ਖਾਲਸਾ ਪੰਥ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੈ, ਕਿਉਂਕਿ ਦਸਤਾਰ ਸਿੱਖ ਦੇ ਸਿਰ ਦਾ ਤਾਜ਼ ਹੈ, ਇਸ ਦੇ ਮਾਨ ਸਤਿਕਾਰ ਨੂੰ ਹਮੇਸ਼ਾਂ ਬਰਕਰਾਰ ਰੱਖਣਾ ਚਾਹੀਦਾ ਹੈ।ਉਨਾਂ ਕਿਹਾ ਕਿ ਦਸਤਾਰ ਦੇ ਨਾਲ ਸਿੱਖਾਂ ਦੀ ਪਹਿਚਾਣ ਵੀ ਸਪੱਸ਼ਟ ਹੁੰਦੀ ਹੈ ਕਿ ਸਿੱਖ ਇੱਕ ਵੱਖਰੀ ਕੌਮ ਹੈ ਤੇ ਸਰਬੱਤ ਦਾ ਭਲਾ ਮੰਗਦੀ ਹੈ।ਇੰਗਲੈਂਡ ਦੀ ਸੰਸਦ ਦੇ ਇਸ ਉਪਰਾਲੇ ਤੋਂ ਸਾਡੀਆਂ ਸਰਕਾਰਾਂ ਅਤੇ ਜਥੇਬੰਦੀਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਕਿ ਦਸਤਾਰ ਅਤੇ ਦੁਪੱਟੇ ਦਾ ਸਤਿਕਾਰ ਹਮੇਸ਼ਾ ਕਾਇਮ ਰੱਖਿਆ ਜਾਵੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply