Tuesday, October 13, 2026

ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦੀ ਯਾਦ `ਚ ਗੁਰਮਤਿ ਸਮਾਗਮ

PPN29030210811ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਗਤ ਰਵਿਦਾਸ ਜੀ ਸਿੱਖ ਵੈਲਫੇਅਰ ਸੁਸਾਇਟੀ ਬਟਾਲਾ ਦੇ ਪ੍ਰਧਾਨ ਪਲਵਿੰਦਰ ਸਿੰਘ ਲੰਬੜਦਾਰ ਦੇ ਯਤਨਾਂ ਸਦਕਾ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਅੰਦਰ ਮਨੁੱਖਾ ਜਿੰਦਗੀ ਦੇ ਯਥਾਰਥ ਨੂੰ ਪੇਸ਼ ਕਰਕੇ ਸਾਨੂੰ ਮਾਰਗ ਦਰਸ਼ਨ ਦਿੱਤਾ ਹੈ।ਉਨ੍ਹਾਂ ਭਗਤ ਰਵਿਦਾਸ ਜੀ ਸਿੱਖ ਵੈਲਫੇਅਰ ਸੁਸਾਇਟੀ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਉਂਦੇ ਹਨ।
ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਗਤ ਰਵਿਦਾਸ ਜੀ ਦਾ ਜੀਵਨ ਮਨੁੱਖਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੀ ਬਾਣੀ ਮਨੁੱਖ ਮਾਤਰ ਨੂੰ ਸੁਚੱਜੀਆਂ ਜੀਵਨ ਸੇਧਾਂ ਦਿੰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਗੁਰਮਤਿ ਜੁਗਤ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਕੀਤੀ।ਇਸ ਤੋਂ ਇਲਾਵਾ ਬਾਬਾ ਬੁੱਧ ਸਿੰਘ ਨਿੱਕੇਘੁੰਮਣਾਂ ਵਾਲਿਆਂ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।ਪਲਵਿੰਦਰ ਸਿੰਘ ਲੰਬੜਦਾਰ ਤੇ ਹੋਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੋਬਿੰਦ ਸਿੰਘ ਲੌਂਗੋਵਾਲ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਭਾਈ ਕਾਰਜ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਨਵਤੇਜ ਸਿੰਘ ਕਥਾਵਾਚਕ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਅਤੇ ਗੁਰ-ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਬਾਬਾ ਬੁੱਧ ਸਿੰਘ ਨਿੱਕੇਘੁੰਮਣਾਂ ਵਾਲੇ, ਬਾਬਾ ਸੁਖਵਿੰਦਰ ਸਿੰਘ ਮੱਲਕਪੁਰ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਹਰਦੇਵ ਸਿੰਘ ਰੋਗਲਾ, ਭਗਵੰਤ ਸਿੰਘ ਸਿਆਲਕਾ ਤੇ ਸੱਜਣ ਸਿੰਘ ਬੱਜੂਮਾਨ, ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਤੇ ਗੁਰਿੰਦਰਪਾਲ ਸਿੰਘ ਗੋਰਾ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਦੇਸਰਾਜ ਸਿੰਘ ਧੁੱਗਾ, ਪਲਵਿੰਦਰ ਸਿੰਘ ਲੰਬੜਦਾਰ, ਸੁਖਵਿੰਦਰ ਸਿੰਘ ਅਗਵਾਨ, ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸੁਖਦੇਵ ਸਿੰਘ ਭੂਰਾਕੋਹਨਾ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਮੀਤ ਸਕੱਤਰ ਨਿਸ਼ਾਨ ਸਿੰਘ, ਕਰਮਬੀਰ ਸਿੰਘ ਕਿਆਮਪੁਰ, ਪ੍ਰੋ. ਬਲਜੀਤ ਸਿੰਘ, ਸੁਲੱਖਣ ਸਿੰਘ ਵਿੰਜਵਾਂ, ਪਲਵਿੰਦਰ ਸਿੰਘ ਭੁੱਲਰ, ਡਾ. ਕੁਲਦੀਪ ਸਿੰਘ, ਡਾ. ਗੁਲਜ਼ਾਰ ਸਿੰਘ, ਬਲਦੇਵ ਸਿੰਘ ਪਾਰਸ, ਦਰਸ਼ਨ ਸਿੰਘ ਪੀ.ਏ. ਸੰਤੋਖ ਸਿੰਘ ਦਮੋਦਰ,  ਜਸਪਾਲ ਸਿੰਘ ਹੋਠੀਆ ਆਦਿ ਮੌਜੂਦ ਸਨ।
 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply