Thursday, August 13, 2026

ਨੌਜੁਆਨ ਸਿੱਖ ਖਿਡਾਰੀ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

PPN29030210812ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਭਗੋਬਿੰਦ ਸਿੰਘ ਲੌਂਗੋਵਾਲ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਸਿੱਖ ਲੜਕੀ ਨਵਜੋਤ ਕੌਰ ਅਤੇ ਅੰਡਰ 19 ਵਿਚ ਕ੍ਰਿਕਟ ਵਿਸ਼ਵ ਕੱਪ 2018 ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖ ਨੌਜੁਆਨ ਖਿਡਾਰੀ ਅਰਸ਼ਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਗਈ ਰਾਸ਼ੀ ਨਾਲ ਸਨਮਾਨਿਤ ਕੀਤਾ।ਨਵਜੋਤ ਕੌਰ ਨੂੰ 2 ਲੱਖ 51 ਹਜ਼ਾਰ ਰੁਪਏ ਅਤੇ ਅਰਸ਼ਦੀਪ ਸਿੰਘ ਨੂੰ 1 ਲੱਖ 25 ਹਜ਼ਾਰ ਰੁਪਏ ਦੀ ਸਨਮਾਨਿਤ ਰਾਸ਼ੀ ਦੇ ਚੈਕ ਦਿੱਤੇ ਗਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਨ੍ਹਾਂ ਨੌਜੁਆਨ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਭਵਿੱਖ ਵਿਚ ਵੀ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਦੀ ਰਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਨੌਜੁਆਨ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੋਂ ਸਿੱਖ ਨੌਜੁਆਨੀ ਜ਼ਰੂਰ ਪ੍ਰੇਰਣਾ ਲਵੇਗੀ।ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਪਾਸੋਂ ਸਨਮਾਨ ਪ੍ਰਾਪਤ ਕਰਕੇ ਅਥਾਹ ਖ਼ੁਸ਼ੀ ਪ੍ਰਾਪਤ ਹੋਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਸੱਜਣ ਸਿੰਘ ਬੱਜੂਮਾਨ, ਗੁਰਮੀਤ ਸਿੰਘ ਬੂਹ, ਗੁਰਤੇਜ ਸਿੰਘ ਢੱਡੇ, ਹਰਦੇਵ ਸਿੰਘ ਰੋਗਲਾ, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ, ਡਾ. ਰੂਪ ਸਿੰਘ ਮੁੱਖ ਸਕੱਤਰ, ਮਨਜੀਤ ਸਿੰਘ ਬਾਠ ਸਕੱਤਰ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਦਰਸ਼ਨ ਸਿੰਘ ਪੀ.ਏ ਅਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ। 

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply