Wednesday, January 15, 2025

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਦੇ ਸੇਵਾਮੁਕਤ ਮੈਂਬਰਾਂ ਨੂੰ ਵਿਦਾਇਗੀ ਸੰਦੇਸ਼

modi-pmਦਿੱਲੀ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਸਾਰੇ ਸੇਵਾਮੁਕਤ ਮੈਂਬਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਰਾਜ ਸਭਾ ਵਿੱਚ ਆਪਣੀ ਟਿੱਪਣੀ ਦੌਰਾਨ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ ਕਿ ਸਦਨ ਵਿੱਚੋਂ ਸੇਵਾਮੁਕਤ ਹੋ ਰਹੇ ਮੈਂਬਰ ਹੁਣ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਕਿਹਾ ਸਾਰੇ ਮੈਂਬਰਾਂ ਦਾ ਇੱਕ ਵਿਸ਼ੇਸ਼ ਮਹੱਤਵ ਹੈ ਅਤੇ ਇਨ੍ਹਾਂ ਨੇ ਆਪਣੇ ਤੌਰ ਤਰੀਕਿਆਂ ਨਾਲ ਯੋਗਦਾਨ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂਬਰਾਂ ਨੇ ਦੇਸ਼ ਦੇ ਉੱਜਵਲ ਭਵਿੱਖ ਲਈ ਆਪਣੀਆਂ ਉਤਮ ਯੋਗਤਾਵਾਂ ਨਾਲ ਕੰਮ ਕੀਤਾ ਹੈ ਅਤੇ ਰਾਸ਼ਟਰ ਇਨ੍ਹਾਂ ਦੇ ਯੋਗਦਾਨ ਨੂੰ ਕਦੇ ਭੁਲਾ ਨਹੀਂ ਸਕੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੀਨੀਅਰ ਮੈਂਬਰਾਂ ਕਰਕੇ ਉੱਚ ਸਦਨ ਦਾ ਅਹਿਮ ਯੌਗਦਾਨ ਹੈ ਅਤੇ ਇਹ ਨੀਤੀ-ਨਿਰਧਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸੇਵਾਮੁਕਤ ਹੋ ਰਹੇ ਮੈਂਬਰਾਂ ਵਿਚੋਂ ਕੁੱਝ ਮੈਂਬਰਾਂ ਅਤੇ ਉਨ੍ਹਾਂ ਦੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ ਕਿ ਸੇਵਾਮੁਕਤ ਹੋ ਰਹੇ ਮੈਂਬਰਾਂ ਦਾ ਲੰਬੇ ਸਮੇਂ ਤੋਂ ਰੁਕੇ ਹੋਏ ਤਿੰਨ ਤਲਾਕ ’ਤੇ ਫ਼ੈਸਲਾ ਲੈਣ ਦੇ ਮੌਕੇ ’ਤੇ ਸੰਸਦ ਦਾ ਹਿੱਸਾ ਨਾ ਹੋਣਾ ਬਦਕਿਸਮਤੀ ਹੋਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਸੇਵਾਮੁਕਤ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਲੋਕ ਸਭਾ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾਂ ਖੁੱਲ੍ਹੇ ਰਹਿਣਗੇ।ਉਨ੍ਹਾਂ ਨੇ ਸੇਵਾਮੁਕਤ ਮੈਂਬਰਾਂ ਨੂੰ ਮਹੱਤਵਪੂਰਨ ਮੁੱਦਿਆਂ ’ਤੇ ਆਪਣੇ ਵਿਚਾਰ ਨਿਰੰਤਰ ਸਾਂਝੇ ਕਰਨ ਦਾ ਸੱਦਾ ਦਿੱਤਾ।
 

Check Also

ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ …

Leave a Reply