ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਾਇੰਸ ਵਿਭਾਗ ਵੱਲੋਂ ਅੱਜ ‘ਸਾਇੰਸ ਐਂਡ ਟੈਕਨਾਲੋਜੀ ਫਾਰ
ਸੈਸਟੀਨੇਬਲ ਫਿਊਚਰ’ ਦੇ ਵਿਸ਼ੇ ’ਤੇ ਕੌਮੀ ਸਾਇੰਸ ਦਿਵਸ-2018 ਦਾ ਆਯੋਜਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਖੇਤਰ ’ਚ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ, ਨੈਸ਼ਨਲ ਕੌਸਲ ਆਫ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਅਤੇ ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨੋਲੋਜੀ (ਡੀ.ਐਸ.ਟੀ.) ਦੁਆਰਾ ਕੀਤਾ ਗਿਆ ਸੀ।
ਸਮਾਗਮ ਮੌਕੇ ਡਾ. ਏ.ਵੀ.ਆਰ.= ਰੈਡੀ ਅਤੇ ਡਾ. ਪੀ.ਸੀ ਕਲਸੀ, ਵਿਗਿਆਨਕ ਭਾਭਾ ਪ੍ਰਮਾਣੂ ਖੋਜ ਕੇਂਦਰ ਮੁੰਬਈ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਵਿਗਿਆਨ, ਡਾਕਟਰੀ, ਇੰਜੀਨੀਅਰਿੰਗ ਅਤੇ ਕੰਪਿਊਟਰ ਵਿਗਿਆਨ ਦੇ ਖੇਤਰ ’ਚ ਉਘੇ ਵਿਗਿਆਨੀਆਂ ਦੁਆਰਾ ਕੀਤੇ ਗਏ ਵੱਖ-ਵੱਖ ਯੋਗਦਾਨਾਂ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਅਜੋਕੀ ਬਿਮਾਰੀਆਂ ਦੇ ਇਲਾਜ ਅਤੇ ਟਿਕਾਊ ਵਿਕਾਸ ਲਈ ਤਕਨਾਲੋਜੀ ਦੇ ਯੋਗਦਾਨ ’ਚ ਮੈਡੀਕਲ ਵਿਗਿਆਨ ਦੀਆਂ ਬਹੁਪੱਖੀ ਵਿਕਾਸ ਬਾਰੇ ਚਰਚਾ ਕੀਤੀ।
ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਹਰ ਖੇਤਰ ’ਚ ਸਾਇੰਸ ਅਤੇ ਤਕਨਾਲੋਜੀ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸੈਸ਼ਨਾਂ ’ਚ ਹਿੱਸਾ ਲੈਣ ਅਤੇ ਨਵੀਨਤਮ ਵਿਕਾਸ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਉਤਸਾਹਿਤ ਕੀਤਾ।
ਸਮਾਗਮ ਦੇ ਪ੍ਰਬੰਧਕੀ ਸਕੱਤਰ ਡਾ. ਇਕਬਾਲ ਸਿੰਘ ਨੇ ਸੈਮੀਨਾਰ ਦੇ ਮੁੱਖ ਮਹਿਮਾਨ ਡਾ. ਏ. ਵੀ. ਆਰ. ਰੈਡੀ ਅਤੇ ਡਾ. ਪੀ.ਸੀ ਕਲਸੀ ਸਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਨੈਸ਼ਨਲ ਸਾਇੰਸ ਦਿਵਸ ਸਮਾਰੋਹ ਦੇ ਵਿਸ਼ੇ ਅਤੇ ਉਦੇਸ਼ ਦੇ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਡਾ. ਐਮ.ਐਸ ਬੱਤਰਾ, ਡੀਨ ਸਾਇੰਸ ਅਤੇ ਐਚ.ਓ.ਡੀ ਕੈਮਿਸਟਰੀ ਸੈਮੀਨਾਰ ਦਾ ਕੋਆਰਡੀਨੇਟਰ ਸਨ।ਜਿਨ੍ਹਾਂ ਮਹਿਮਾਨਾਂ, ਫੈਕਲਟੀ ਦੇ ਮੈਂਬਰਾਂ ਅਤੇ ਵੱਖ ਵੱਖ ਵਿਗਿਆਨ ਵਿਭਾਗਾਂ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ।ਸਮਾਗਮ ’ਚ ਗਰੈਜੂਏਟ ਅਤੇ ਪੋਸਟ-ਗਰੈਜੂਏਟ ਕਲਾਸਾਂ ਦੇ 300 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ ਕੁਇਜ਼ ਮੁਕਾਬਲਾ ਵੀ ਕਰਵਾਇਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media