Monday, June 22, 2026

ਸਕੂਲ, ਕਾਲਜ, ਬੈਂਕ, ਵਿੱਤੀ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ 2 ਨੂੰ ਰਹੇਗੀ ਬੰਦ

30 ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਰੋਕੀ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  2 ਅਪ੍ਰੈਲ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹਤਿਆਤ ਵਜੋਂ ਪੰਜਾਬ ਸਰਕਾਰ ਵਲੋਂ ਸਕੂਲ, ਕਾਲਜ, ਯੂPPN0104201802ਨੀਵਰਸਿਟੀਆਂ, ਬੈਂਕ, ਵਿੱਤੀ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ ਅਤੇ 30ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਉਚ ਪੱਧਰੀ ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਸੂਚਨਾ ਅਨੁਸਾਰ ਪੰਜਾਬ ਵਿੱਚ ਬੀ.ਐਸ.ਐਫ ਅਤੇ ਆਰ.ਪੀ.ਐਫ ਦੀਆਂ ਚਾਰ–ਚਾਰ ਕੰਪਨੀਆਂ ਤੋਂ ਇਲਾਵਾ 12000 ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।ਦੱਸਵੀਂ ਤੇ ਬਾਰਵੀਂ ਕਲਾਸ ਦੇ ਜੋ ਪ੍ਰੈਕਟੀਕਲ ਇਮਤਿਹਾਨ 2 ਅਪਰੈਲ ਨੂੰ ਹੋਣੇ ਸਨ, ਉਹ 11 ਅਪ੍ਰੈਲ ਲਈ ਅੱਗੇ ਪਾ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬੰਦ ਦਾ ਸੱਦਾ ਦੇਣ ਵਾਲਿਆਂ ਨੂੰ ਵੀ ਬੰਦ ਦੌਰਾਨ ਅਮਨ ਸ਼ਾਂਤੀ ਬਹਾਲ ਰੱਖਣ ਦੀ ਅਪੀਲ ਕੀਤੀ ਹੈ।ਉਨਾ ਆਖਿਆ ਕਿ ਕਿਸੇ ਨੂੰ ਵੀ ਕਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਹੋਵੇਗੀ ਤੇ ਪੈਰਾ ਮਿਲਟਰੀ ਫੋਰਸ ਤੋਂ ਇਲਾਵਾ ਫੌਜ ਨੂੰ ਤਿਆਰ ਰਹਿਣ ਦੇ ਹੁਕਮ ਜਾਰੀ ਕੀਤੇ ਜਾਣਗੇ।
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਅਤੇ ਪੁਲਿਸ ‘ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਥਾਣਾ ਸਦਰ ਦੇ ਮੁਖੀ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ‘ਚ ਇਲਾਕੇ ਵਿੱਚ ਫਲੈਘ ਮਾਰਚ ਕੱਢਿਆ ਗਿਆ।  

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply