ਪਠਾਨਕੋਟ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆਂ ਕਰਨ ਆਏ ਡਾ.ਹਰਿੰਦਰ ਸਿੰਘ ਬੈਂਸ ਅਤੇ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਇਸ ਮੌਕੇ ਦਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪਧਰੀ ਕਿਸਾਨ ਮੇਲਾ ਅੱਜ ਸੋਮਵਾਰ ਨੂੰ ਦਾਣਾ ਮੰਡੀ ਨੌਰੰਗਪੁਰ ਬਲਾਕ ਪਠਾਨਕੋਟ ਵਿਖੇ ਲਗਾਇਆ ਜਾਵੇਗਾ।ਉਨਾਂ ਕਿਹਾ ਕਿ ਇਸ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਹੋਣਗੇ ਅਤੇ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਕਰਨਗੇ।ਕੇਨ ਕਮਿਸ਼ਨਰ ਪੰਜਾਬ ਡਾ. ਜਸਵੰਤ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ।
ਉਹਨਾਂ ਦੱਸਿਆਂ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਸਿਹਤ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ,ਸਹਿਕਾਰਤਾ ਵਿਭਾਗ, ਬੈਂਕਾਂ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ ਰਸਾਇਣ ਮੁਕਤ ਸੁਰੱਖਿਅਤ ਭੋਜਨ ਅਤੇ ਸਹਿਕਾਰੀ ਖੇਤੀ ਹੋਵੇਗਾ।ਉਨਾ ਦੱਸਿਆ ਕਿ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਝੋਨੇ ਅਤੇ ਹੋਰ ਫਸਲਾਂ ਦਾ ਬੀਜ ਵੀ ਦਿੱਤਾ ਜਾਵੇਗਾ।ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ ਪਵਾਰ, ਅਵਤਾਰ ਸਿੰਘ ਅਜੀਜਪੁਰ, ਗੌਰਵ ਕੁਮਾਰ ਝਲੋਆ, ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿਤ ਸਿੰਘ, ਜਤਿੰਦਰ ਕੁਮਾਰ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਜਗਦੀਪ ਸਿੰਘ, ਹਰਪ੍ਰੀਤ ਸਿੰਘ ਡਿਪਟੀ ਪੀ.ਡੀ, ਬਲਵਿੰਦਰ ਕੁਮਾਰ, ਸੁਖਜਿੰਦਰ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਸਮੇਤ ਸਮੂਹ ਸਟਾਫ ਹਾਜ਼ਰ ਸੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media