ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਐਕਸੀਅਨ ਮਨਪ੍ਰੀਤ ਸਿੰਘ ਦੇ ਦਿਹਾਂਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਐਕਸੀਅਨ ਮਨਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਦੇ ਪਰਿਵਾਰ ਦਾ ਇੱਕ ਮੈਂਬਰ ਸੀ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।ਮਨਪ੍ਰੀਤ ਸਿੰਘ ਦੇ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਮਹਿੰਦਰ ਸਿੰਘ ਆਹਲੀ, ਕੇਵਲ ਸਿੰਘ ਗਿੱਲ, ਬਿਜੈ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਡਾ. ਪਰਮਜੀਤ ਸਿੰਘ ਸਰੋਆ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਮਨਪ੍ਰੀਤ ਸਿੰਘ ਪਿਛਲੇ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media