Thursday, October 8, 2026

ਇਰਾਕ ’ਚ ਮਾਰੇ ਗਏ 38 ਭਾਰਤੀ ਕਾਮਿਆਂ ਦੇ ਵਾਰਸਾਂ ਨੂੰ ਇਕ ਕਰੋੜ ਮੁਆਵਜ਼ਾ ਦੇਵੇ ਸਰਕਾਰ – ਮਜੀਠੀਆ

ਪਿੰਡ ਭੋਏਵਾਲ ਵਾਸੀ ਮਨਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਸੰਸਕਾਰ
ਮੱਤੇਵਾਲ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿਖੇ Majithiaਆਈ ਐਸ.ਆਈ.ਐਸ ਵਲੋਂ ਮਾਰੇ ਗਏ 38 ਭਾਰਤੀ ਕਾਮਿਆਂ ਦੇ ਪਰਿਵਾਰਕ ਵਾਰਸਾਂ ਲਈ ਪਾਕਿਸਤਾਨ ’ਚ ਮਾਰੇ ਗਏ ਭਿੱਖੀਵਿੰਡ ਵਾਸੀ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੇ ਗਏ ਮੁਆਵਜ਼ੇ ਦੀ ਤਰਜ਼ ’ਤੇ ਸਰਕਾਰੀ ਨੌਕਰੀ ਅਤੇ ਹਰ ਪਰਿਵਾਰ ਨੂੰ ਇਕ ਕਰੋੜ ਰੁਪੈ ਮੁਆਵਜ਼ਾ ਦੇਣ ਦੀ ਸਰਕਾਰ ਤੋਂ ਮੰਗ ਕੀਤੀ ਹੈ।
                  ਇਰਾਕ ’ਚ ਮਾਰੇ ਗਏ ਅੰਮ੍ਰਿਤਸਰ ਜ਼ਿਲੇ੍ ਦੇ ਪਿੰਡ ਭੋਏ ਵਾਲ ਵਾਸੀ ਮਨਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸੰਸਕਾਰ ਕਰਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।ਇਸ ਮੌਕੇ ਮ੍ਰਿਤਕ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਜੀਠੀਆ ਨੇ ਇਸ ਨੂੰ ਪਰਿਵਾਰਾਂ ਲਈ ਵੱਡਾ ਵਾਲਾ ਘਾਟਾ ਕਰਾਰ ਦਿੱਤਾ।ਉਨ੍ਹਾਂ ਦੱਸਿਆ ਕਿ ਉਕਤ ਮੁੱਦੇ ਨੂੰ ਅਕਾਲੀ ਦਲ ਵਲੋਂ 2014 ਦੌਰਾਨ ਘਟਨਾ ਦੇ ਤੁਰੰਤ ਬਾਅਦ ਪਹਿਲ ਦੇ ਅਧਾਰ ’ਤੇ ਉਠਾਇਆ ਗਿਆ।ਪੀੜਤ ਪਰਿਵਾਰਾਂ ਨੂੰ ਸਰਕਾਰ, ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਮਾਲੀ ਮਦਦ ਦਿੱਤੀ ਗਈ।ਉਨ੍ਹਾਂ ਮ੍ਰਿਤਕ ਮਨਜਿੰਦਰ ਸਿੰਘ ਦੀ ਭੈਣ ਬੀਬਾ ਗੁਰਪਿੰਦਰ ਕੌਰ ਵਲੋਂ ਨਿਭਾਏ ਗਏ ਰੋਲ ਅਤੇ ਮਿਹਨਤ ਨੂੰ ਸਲਾਹਿਆ।
 

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply