ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ 523 ਮੁਲਾਜ਼ਮਾਂ ਦੇ ਸਬੰਧ ਵਿਚ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ ਦਾ। ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਨਿਯਮਾਂ ਵਿਰੁੱਧ ਹੋਈਆਂ ਨਿਯੁੱਕਤੀਆਂ ਦੀ ਜਾਂਚ ਲਈ ਰਘੁਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਇਕ ਸਬ ਕਮੇਟੀ ਬਣਾਈ ਸੀ।ਇਸ ਕਮੇਟੀ ਨੇ ਕਈ ਮੀਟਿੰਗਾਂ ਕਰਕੇ ਇਨ੍ਹਾਂ ਨਿਯੁਕਤੀਆਂ ਨੂੰ ਨਿਯਮਾਂ ਵਿਰੁੱਧ ਪਾਇਆ।ਲੰਬੀ ਪੜਤਾਲ ਤੋਂ ਬਾਅਦ ਇਸ ਸਬ-ਕਮੇਟੀ ਨੇ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਰੱਖੀ।ਅੰਤਿੰਗ ਕਮੇਟੀ ਦੀ ਮੀਟਿੰਗ ਵਿਚ ਇਸ ਰਿਪੋਰਟ ਤੇ ਲੰਬੀ ਚਰਚਾ ਤੋਂ ਬਾਅਦ ਸਰਬ-ਸੰਮਤੀ ਨਾਲ ਇਨ੍ਹਾਂ ਨਿਯੁਕਤੀਆਂ ਨੂੰ ਰੱਦ ਕਰਨ ਦਾ ਫੈਸਲਾ ਹੋਇਆ ਹੈ।ਲੌਂਗੋਵਾਲ ਨੇ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਫੈਸਲੇ ਨਾਲ ਪ੍ਰਭਾਵਿਤ ਹੋਏ ਹਨ, ਉਹ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਦਿੱਤੇ ਜਾ ਰਹੇ ਇਸ਼ਤਿਹਾਰ ਵਿੱਚ ਲੋੜ ਅਨੁਸਾਰ ਮੰਗੀਆਂ ਅਸਾਮੀਆਂ ਅਨੁਸਾਰ ਅਪਲਾਈ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਹੀ ਫੈਸਲਾ ਵਿਦਿਅਕ ਅਦਾਰਿਆਂ ਤੇ ਵੀ ਲਾਗੂ ਹੋਵੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media