ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ ਕੀਤੀ ਗਈ।ਇਸ ਤੋਂ ਪਹਿਲਾਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਵਿਦਿਅਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ।ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਉਪਰੰਤ ਨਵੇਂ ਸੈਸ਼ਨ ਅਤੇ ਸਕੂਲ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਗਈ।ਸਕੂਲ ਪ੍ਰਿੰਸੀਪਲ ਤੇ ਸਿਖਿਆ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਸਿੱਖੀ ਵਾਲਾ ਜੀਵਨ ਜਿਉਣ ਅਤੇ ਅਨੁਸ਼ਾਸਨ ਵਿੱਚ ਰਹਿਣ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਕੀਰਤਨੀ ਜਥੇ ਨੂੰ ਪਿ੍ਰੰਸੀਪਲ ਵਲੋ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …