ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 7 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਸੇਵਕ ਜਥਾ ਇਸ਼ਨਾਨ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਹ ਜਾਣਕਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ 7 ਅਪ੍ਰੈਲ ਨੂੰ ਗੁ. ਟਾਹਲੀ ਸਾਹਿਬ ਸੰਤੋਖਸਰ ਵਿਖੇ ਕਰਵਾਏ ਜਾਣ ਵਾਲੇ ਇਸ ਸਮਾਗਮ ਵਿਚ ਦੁਪਹਿਰ 2:30 ਵਜੇ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਇਸ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜੋ ਦੇਰ ਰਾਤ ਤੱਕ ਚੱਲੇਗਾ।
ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਇਕਬਾਲ ਸਿੰਘ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਦਵਿੰਦਰ ਸਿੰਘ ਖ਼ਾਲਸਾ ਸੋਹਾਣਾ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਰਾਜਿੰਦਰਪਾਲ ਸਿੰਘ ਲੁਧਿਆਣਾ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਬਲਵਿੰਦਰ ਸਿੰਘ ਚੰਡੀਗੜ੍ਹ ਅਤੇ ਭਾਈ ਚਮਨਜੀਤ ਸਿੰਘ ਦਿੱਲੀ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media