ਬਠਿੰਡਾ, 5 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਕੀਤੇ ਜਾਂਦੇ ਸਮਾਗਮਾਂ ਦੀ ਲੜੀ ਤਹਿਤ ਪਿਛਲੇ ਕਈ ਦਿਨਾਂ ਤੋਂ ਸਵੇਰ ਦੇ ਸ਼ਬਦ ਗੁਰੂ ਪ੍ਰਚਾਰ ਸਮਾਗਮ ਡਾ: ਨਾਗਪਾਲ ਦੇ ਗ੍ਰਹਿ ਅਜੀਤ ਰੋਡ ਵਿਖੇ ਚੱਲ ਰਹੇ ਹਨ। ਇਸ ਸਮਾਗਮ ‘ਚ ਨਿਤਨੇਮ ਦੀਆਂ ਪੰਜ ਬਾਣੀਆਂ ਦਾ ਪਾਠ ਅਤੇ ਰਾਗੀ ਜੱਥਾ ਭਾਈ ਗੁਰਤੇਜ ਸਿੰਘ ਅਤੇ ਪ੍ਰੋ. ਅਮਨਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਨੇ ਗੁਰਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।ਭਾਈ ਗੁਰਇੰਦਰਦੀਪ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸਮਾਗਮ ਦੀ ਸਮਾਪਤੀ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media