ਅੰਮ੍ਰਿਤਸਰ 7 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿਚ ਕੁਝ ਬੰਦੂਕਧਾਰੀਆਂ ਵੱਲੋਂ ਕਾਸਮੈਟਿਕ ਦੇ ਕਾਰੋਬਾਰੀ ਸ.ਜਗਮੋਤ ਸਿੰਘ, ਸ.ਪਰਮ ਸਿੰਘ ਤੇ ਸ.ਮਨਮੀਤ ਸਿੰਘ ਤਿੰਨ ਸਿੱਖਾਂ ਉੱਪਰ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਪਾਸੋਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੰਦੂਕ ਧਾਰੀਆਂ ਵੱਲੋਂ ਕੀਤੇ ਹਮਲੇ ਦੌਰਾਨ ਇਕ ਸਿੱਖ ਸ.ਜਗਮੋਤ ਸਿੰਘ ਦੀ ਮੌਤ ਅਤੇ ਦੋ ਜਖ਼ਮੀ ਹੋ ਗਏ ਹਨ ਜੋ ਅਤਿ ਘਿਨਾਉਣੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਸਤਿਕਾਰ ਕਰਨ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ, ਪਰ ਪਾਕਿਸਤਾਨ ਵਿੱਚ ਸਿੱਖ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ਰਾਰਤੀਆਂ ਵੱਲੋਂ ਹਮਲੇ ਕਰਕੇ ਘੱਟ ਗਿੱਣਤੀ ਸਿੱਖਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਕੀਤਾ ਹੈ। ਇਸ ਲਈ ਪਾਕਿਸਤਾਨ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਘੱਟ ਗਿਣਤੀ ਸਿੱਖਾਂ ਦੀ ਜਾਨ ਮਾਲ ਦੀ ਰਖਵਾਲੀ ਕਰੇ ਤੇ ਵਾਰ-ਵਾਰ ਸਿੱਖ ਭਾਈਚਾਰੇ ਤੇ ਹੁੰਦੇ ਹਮਲੇ ਬੰਦ ਕਰਵਾਏ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media