ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।ਮੁੱਖ ਗ੍ਰੰਥੀ ਭਾਈ ਗੁਰਇੰਦਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਘਰਿ ਘਰਿ ਅੰਦਰ ਧਰਮਸਾਲ ਹੋਵੈ ਕੀਰਤਨ ਸਦਾ ਵਿਸੋਆ’ ਦੇ ਮਹਾਂਵਾਕ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਕਈ ਦਿਨਾਂ ਤੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਗੁਰਸਿੱਖਾਂ ਦੇ ਗ੍ਰਹਿ ਅਤੇ ਸਾਂਝੇ ਅਸਥਾਨਾਂ ਉਪਰ ਸਮਾਗਮ ਚਲਾਏ ਜਾ ਰਹੇ ਸਨ।ਗੁਰਮਤਿ ਸਮਾਗਮਾਂ ਵਿੱਚ ਉਚ ਕੋਟੀ ਦੇ ਰਾਗੀਆਂ ਅਤੇ ਪ੍ਰਚਾਰਕਾਂ ਦੀਆਂ ਸੇਵਾਵਾਂ ਨਾਲ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੇ ਨਾਲ ਜੁੜਣ ਦੀ ਪ੍ਰੇਰਣਾ ਕਾਰਨ 30 ਪ੍ਰਾਣੀਆਂ ਨੇ ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ ਵਿਖੇ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਛੱਕ ਕੇ ਆਪਣੇ ਆਪ ਨੂੰ ਗੁਰੂ ਦੇ ਲੱੜ ਲਾਇਆ।ਮੁੱਖ ਸਮਾਗਮ 8 ਅਪ੍ਰੈਲ ਦਿਨ ਐਤਵਾਰ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸਵੇਰੇ ਸਮੇਂ ਹੋਣਗੇ।ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media