ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ
ਤੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮ ਫਾਰਗ ਕੀਤੇ ਗਏ ਮੁਲਾਜ਼ਮਾਂ ਵਿਚ ਸ਼ਾਮਲ ਨਹੀਂ ਹਨ।ਦਫਤਰ ਤੋਂ ਜਾਰੀ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਕੱਢੇ ਗਏ 523 ਮੁਲਾਜ਼ਮਾਂ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਇਸ ਸਬੰਧੀ ਫੈਸਲਾ ਸਮੁੱਚੀ ਅੰਤ੍ਰਿਗ ਕਮੇਟੀ ਨੇ ਸਰਬਸੰਮਤੀ ਨਾਲ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਤੋਂ ਪਹਿਲਾਂ ਕੰਟਰੈਕਟ ਦੇ ਆਧਾਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਇਸ ਰਿਪੋਰਟ ਵਿਚ ਜ਼ਿਕਰ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਪਿਛਲੇ 3-4 ਸਾਲਾਂ ਤੋਂ ਠੇਕਾ ਅਧਾਰਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਰੇਕ ਤੋਂ ਬਾਅਦ ਅਗਲੇ ਸਾਲ ਲਈ ਰੱਖਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਡਾਇਰੈਕਟਰ ਡਾਇਰੈਕਟੋਰੇਟ ਵਿਭਾਗ ਵਲੋਂ ਸਕੂਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਕੂਲਾਂ ਲਈ ਅਧਿਆਪਕ, ਕਲਰਕ, ਟੈਕਨੀਕਲ ਸਟਾਫ ਤੇ ਸੇਵਾਦਾਰਾਂ ਦੀਆਂ 335 ਅਸਾਮੀਆਂ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਫਾਰਗ ਕੀਤੇ ਮੁਲਾਜ਼ਮ ਯੋਗਤਾ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਚਾਰਕ, ਢਾਡੀ ਅਤੇ ਧਾਰਮਿਕ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਾਰੀ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media