ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਜਥਾ ਅੱਜ 12 ਅਪ੍ਰੈਲ ਨੂੰ ਰਵਾਨਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਦੇ ਭੋਗ 14 ਅਪ੍ਰੈਲ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ: ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਸੱਚਾ ਸੋਦਾ ਮੰਡੀ ਚੂਹੜਕਾਨਾ, ਗੁ: ਡੇਹਰਾ ਸਾਹਿਬ ਲਾਹੌਰ, ਗੁ: ਰੋੜੀ ਸਾਹਿਬ ਐਮਨਾਬਾਦ ਅਤੇ ਗੁ: ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ।ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ ਕਰਨਗੇ।ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਵਾਪਸ ਆਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media