ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫਰਨਾਇਲ ਬਣਾਉਣ ਸਬੰਧੀ 15 ਮਈ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਨਾਲ ਉਕਤ ਕੋਰਸਾਂ ਲਈ ਉਮਰ ਦੀ ਕੋਈ ਸੀਮਾ ਨਹੀਂ।ਪ੍ਰਿੰ: ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 3 ਮਹੀਨੇ ਤੱਕ ਚੱਲਣ ਵਾਲੇ ਇਸ ਕੋਰਸ ’ਚ ਕੋਈ ਵੀ ਲੜਕੀ, ਘਰੇਲੂ ਔਰਤ ਸੈਂਟਰ ’ਚ ਦਾਖਲਾ ਲੈ ਕੇ ਅੱਜ ਦੇ ਮਹਿੰਗਾਈ ਦੇ ਦੌਰ ’ਚੋਂ ਹੁਨਰਮੰਦ ਕਿੱਤਾ ਮੁੱਖੀ ਕੋਰਸ ਕਰਕੇ ਆਪਣੀ ਆਮਦਨ ’ਚ ਵਾਧਾ ਕਰਕੇ ਆਪਣੇ ਘਰ ਦਾ ਗੁਜ਼ਾਰਾ ਵਧੀਆ ਤਰੀਕੇ ਨਾਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਪਹਿਲ ਦੇ ਆਧਾਰ ’ਤੇ ਸੀਟ ਮਿਲੇਗੀ ਅਤੇ ਕੋਰਸ ਉਪਰੰਤ ਖ਼ਾਲਸਾ ਕਾਲਜ ਵਲੋਂ ਸਰਟੀਫਿਕੇਟ ਦਿੱਤਾ ਜਾਂਦਾ ਹੈ।
ਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਸਬੰਧੀ ਆਪਣਾ ਨਾਮ ਦਾਖਲ (ਰਜਿਸਟਰ) ਕਰਵਾਉਣ ਲਈ ਕਾਲਜ ਦੇ ਲਾਇਬ੍ਰੇਰੀ ਸਟਾਫ਼ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਕਾਲਜ ਵੱਲੋ ਇਹ ਪ੍ਰੋਗਰਾਮ ਸਮਾਜ ਸੇਵਾ ਦੇ ਨਜ਼ਰੀਏ ਤੋਂ ਸਕਿਲ ਡਿਵੈਲਮੈਂਟ ਪ੍ਰੋਗਰਾਮ ਤਹਿਤ ਕਰਵਾਇਆ ਜਾ ਰਿਹਾ ਹੈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media