Saturday, March 28, 2026

ਅਸ਼ਟਾਮ ਫਰੋਸ਼ਾਂ ਤੇ ਵਸੀਕਾ ਨਵੀਸਾਂ ਦੀ ਕੀਤੀ ਅਚਨਚੇਤੀ ਚੈਕਿੰਗ

PPN1104201817 ਅੰਮ੍ਰਿਤਸਰ, 11 ਅਪ੍ਰੈਲ (ਪਜਾਬ ਪੋਸਟ – ਮਨਜੀਤ ਸਿੰਘ) – ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫਸਰ, ਜਗਸੀਰ ਸਿੰਘ, ਅਰਚਨਾ ਸ਼ਰਮਾ, ਅਜੈ ਕੁਮਾਰ, ਲਖਵਿੰਦਰ ਸਿੰਘ, ਰੋਬਿਨਜੀਤ ਕੌਰ ਅਤੇ ਰਤਨਜੀਤ ਸਿੰਘ ਸਾਰੇ ਨਾਇਬ ਤਹਿਸੀਲਦਾਰਾਂ ਵਲੋਂ ਜਿਲ੍ਹਾ ਕਚਿਹਰੀ ਵਿਖੇ ਅਸ਼ਟਾਮ ਫਰੋਸ਼ਾਂ ਅਤੇ ਵਸੀਕਾਂ ਨਵੀਸਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। PPN1104201818
     ਚੈਕਿੰਗ ਦੌਰਾਨ ਜਿੰਨਾਂ ਅਸ਼ਟਾਮ ਫਰੋਸ਼ਾਂ ਦੇ ਰਜਿਸਟਰਾਂ ਵਿੱਚ ਊਣਤਾਈਆਂ ਪਾਈਆਂ ਗਈਆਂ ਹਨ, ਉਸ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਸਾਰੇ ਅਸ਼ਟਾਮ ਫਰੋਸ਼ਾਂ ਅਤੇ ਵਸੀਕਾ ਨਵੀਸਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਬਕਾਇਆ ਅਸ਼ਟਾਮਾਂ ਦਾ ਵੇਰਵਾ ਬੋਰਡਾਂ `ਤੇ ਲਗਾਉਣ ਅਤੇ ਖਰੀਦਦਾਰ ਨੂੰ ਅਸ਼ਟਾਮਾਂ ਦੀ ਰਸੀਦ ਜਰੂਰ ਦਿੱਤੀ ਜਾਵੇਗੀ ਤਾਂ ਜੋ ਪਾਰਦਰਸ਼ਤਾ ਬਣੀ ਰਹੇ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply