ਜ਼ਿਲ੍ਹਾ ਪੱਧਰੀ ਕਿਸਾਨ ਕੈਂਪ `ਚ ਫਸਲਾਂ ਦੀ ਰਹਿੰਦ ਖੁੰਹਦ ਨਾ ਸਾੜਨ `ਤੇ ਦਿੱਤਾ ਜੋਰ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਅੰਮਿ੍ਰਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਦਾਣਾ ਮੰਡੀ ਅਜਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ।
ਇਸ ਕੈਂਪ ਦਾ ਉਦਘਾਟਨ ਹਰਪ੍ਰਤਾਪ ਸਿੰਘ ਅਜਨਾਲਾ ਐਮ.ਐਲ.ਏ ਹਲਕਾ ਅਜਨਾਲਾ ਨੇ ਕਰਦਿਆਂ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਖੇਤ ਮਜਦੂਰਾਂ ਦੀਆਂ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਅਤੇ ਕਿਸਾਨਾਂ ਨੁੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਵਿਸੇਸ਼ ਯਤਨ ਕਰ ਰਹੀ ਹੈ। ਸ੍ਰ ਅਜਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵਧੀਆ ਖੇਤੀ ਸੰਦਾਂ, ਖਾਦਾਂ ਅਤੇ ਬੀਜਾਂ ਉਪਰ ਸਬਸਿਡੀ ਵੀ ਦਿੱਤੀ ਜਾ ਰਹੀ ਹੈ।ਅਜਨਾਲਾ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਸ਼ੁਰੂ ਹੋਣ ਵਾਲੇ ਕਣਕ ਦੇ ਸੀਜਨ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫਸਲਾਂ ਵੱਲੋਂ ਆਪਣਾ ਰੁਝਾਨ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ।
ਇਸ ਤੋਂ ਪਹਿਲਾਂ ਸ੍ਰ ਅਜਨਾਲਾ ਵੱਲੋਂ ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ ਅਤੇ ਪ੍ਰਾਈਵੋਟ ਕੰਪਨੀਆਂ ਵੱਲੋਂ ਲਗਾਈਆਂ ਗਈਆਂ ਵੱਖ ਵੱਖ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ ਗਿਆ। 
ਇਸ ਮੌਕੇ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਬਾੜੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜੋ ਤਕਨੀਕੀ ਗਿਆਨ ਤੁਸੀ ਅੱਜ ਹਾਸਲ ਕੀਤਾ ਹੈ।ਇਸ ਨੂੰ ਆਪਣ ਖੇਤਾਂ ਵਿੱਚ ਅਪਣਾ ਕੇ ਭਰਭੂਰ ਲਾਭ ਉਠਾਇਆ ਜਾਵੇ ਅਤੇ ਨੁਮਾਇਸ਼ ਵਿੱਚ ਵੀ ਜੋ ਨਵੀਂ ਮਸ਼ੀਨਰੀ ਦੇਖ ਤੇ ਆਏ ਹੋ ਇਸ ਦੀ ਵਰਤੋਂ ਕਰਕੇ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਜਮੀਨ ਵਿੱਚ ਹੀ ਮਿਲਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਂਦੇ ਮਹੀਨੇ ਦੌਰਾਨ ਜਿਲ੍ਹਾ ਪੱਧਰੀ ਖੇਤੀਬਾੜੀ ਸਮਿਟ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਉਦਯੋਗਪਤੀਆਂ, ਕਿਸਾਨਾਂ, ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਨੂੰ ਸੱਦਿਆਂ ਜਾਵੇਗਾ ਅਤੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਕਿ ਉਹ ਉਦਯੋਗਿਕ ਜਰੂਰਤਾਂ ਵਾਲੀਆਂ ਚੀਜਾਂ ਹੀ ਬੀਜਣ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਇਸ ਮੌਕੇ ਜਸਬੀਰ ਸਿੰਘ ਬੈਂਸ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਸ਼ੇਸ਼ ਮਹਿਮਾਨ ਵੱਜੋਂ ਪਹੰੁਚੇ ਉਨ੍ਹਾਂ ਖੇਤੀ ਬਾੜੀ ਹਿੱਤ ਸਕੀਮਾਂ ਬਾਰੇ ਅਤੇ ਸਾਉਣੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਨੇ ਕਿਹਾ ਕਿ ਆਉਦੇ ਸੀਜ਼ਨ ਲਈ ਖਾਦ, ਬੀਜ, ਦਵਾਈਆਂ ਦੇ ਪ੍ਰਬੰਧ ਕਰ ਲਏ ਗਏ ਹਨ। ੳਨ੍ਹਾਂ ਕਿਹਾ ਕਿ ਵਿਭਾਗ ਵ ੱਲੋਂ ਕਿਸਾਨਾਂ ਨੂੰ ਬਣਦੀ ਸਬਸਿਡੀ ਉਨ੍ਹਾਂ ਦੇ ਖਾਤਿਆਂ ਵਿੱਚ ਜਮਾਂ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਕੋਆਪਰੇਟਿਵ ਸੁਸਾਇਟੀਆਂ ਨੂੰ ਹੋਰ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੀਜਨ ਦੌਰਾਨ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਪੱਕ ਜਾਣ ਤੇ ਹੀ ਮੰਡੀ ਵਿੱਚ ਲੈ ਕੇ ਆਉਣ ਅਤੇ ਫਸਲ ਦੀ ਕਟਾਈ ਤੋਂ ਬਾਅਦ ਬਚਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ ਕਰਨ।
ਦਲਬੀਰ ਸਿੰਘ ਛੀਨਾਂ ਮੁੱਖ ਖੇਤੀਬਾੜੀ ਅਫਸਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਨੂੰ ਜੀ ਆਇਆ ਕਿਹਾ ਕਿ ਜ਼ਿਲ੍ਹੇ ਵਿੱਚ 1.80 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਣ ਦਾ ਅਨੁਮਾਨ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਸਾਨੂੰ ਬਾਸਮਤੀ ਹੇਠ ਰਕਬਾ ਵਧਾਉਣ ਦੀ ਬਜਾਏ ਬਾਸਮਤੀ ਦੀ ਕੁਆਲਿਟੀ ਵੱਲ ਵਿਸ਼ੇਸ਼ ਧਿਆਲ ਦੇਣਾ ਚਾਹੀਦਾ ਹੈ।ਖਾਦਾਂ ਅਤੇ ਜਹਿਰਾਂ ਦੀ ਲੋੜ ਅਨੁਸਾਰ ਹੀ ਵਰਤੋਂ ਕਰਨੀ ਚਾਹੀਦੀ ਹੈ।ਉਹਨਾ ਕਿਸਾਨਾਂ ਨੂੰ ਮੁੰੂਗੀ ਹੇਠ ਰਕਬੇ ਵੀ ਵਧਾਉਣ ਤੇ ਜੋਰ ਦਿੱਤਾ।
ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀਪਾਲਣ ਡੇਅਰੀ, ਭੂਮੀ ਰੱਖਿਆ, ਜੰਗਲਾਤ, ਪੀ.ਏ.ਯੂ, ਅਤੇ ਸਫਲ ਕਿਸਾਨਾਂ ਵੱਲੋਂ ਤਿਆਰ ਖੇਤੀ ਉਦਪਾਦਾਂ, ਖੰਡ ਮਿਲਾਂ, ਖਾਦ, ਬੀਜ ਦਵਾਈਆਂ, ਨਵੀਟਤਮ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਿਸ ਵਿੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਲ ਕੀਤੀ।ਵੱਖ-ਵੱਖ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫਸਲਾਂ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਝਾਓ ਦਿੱਤੇ।
ਡਾ. ਭੂਪਿੰਦਰ ਸਿੰਘ ਢਿਲੋ ਡਿਪਟੀ ਡਾਇਰੈਕਟਰ ਕੇ ਵੀ.ਕੇ, ਡਾ. ਨਰਿੰਦਰ ਪਾਲ ਸਿੰਘ ਇੰਚਾਰਜ ਕਿਸਾਨ ਸਲਾਹਕਾਰ ਕੇਂਦਰ ਅੰਮਿ੍ਰਤਸਰ, ਡਾ. ਪਲਵਿੰਦਰ ਸਿੰਘ ਤੁੰਗ, ਡਾ. ਪ੍ਰਮਿੰਦਰ ਕੋਰ, ਡਾ. ਰਮਿੰਦਰ ਕੌਰ, ਡਾ. ਜਗਮੋਹਨ ਸਿੰਘ, ਇੰਜੀਅਰ ਰਣਬੀਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਭਰਪੂਰ ਜਾਣਕਾਰੀ ਦਿੱਤੀ।ਰਾਜਬੀਰ ਸਿੰਘ ਪਿੰਗਲਵਾੜਾ ਫਾਰਮ ਅੰਮਿ੍ਰਤਸਰ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਖੇਤੀ ਨੂੰ ਬਿਨਾ ਜ਼ਹਿਰ ਪੈਦਾ ਕਰਨ ਦੇ ਗੁਰ ਦੱਸੇ।
ਕੰਵਰ ਹਰਪ੍ਰਤਾਪ ਸਿੰਘ ਅਜਨਾਲਾ, ਮਨਜੀਤ ਸਿੰਘ ਨਿੱਝਰ ਸਾਬਕਾ ਪ੍ਰਧਾਨ ਨਗਰ ਪੰਚਾਇਤ, ਖੇਤੀਬਾੜੀ ਅਫਸਰ ਰਨਜੋਤ ਸਿੰਘ, ਜਤਿੰਦਰ ਸਿੰਘ ਗਿੱਲ, ਮਸੰਿਦਰ ਸਿੰਘ, ਸਤਬੀਰ ਸਿੰਘ, ਰੰਿਦਰ ਸਿੰਘ, ਕਸ਼ਮੀਰ ਸਿੰਘ, ਪ੍ਰਿਤਪਾਲ ਸਿੰਘ, ਹਰਸ਼ਰਨਜੀਤ ਸਿੰਘ, ਸੁਰਿੰਦਰ ਸਿੰਘ ਰੰਧਾਵਾ ਅਗਾਂਹਵਧੂ ਕਿਸਾਨ, ਨਾਜਰ ਸਿੰਘ ਸਹਾਇਕ ਮੰਡੀਕਰਨ ਅਫਸਰ, ਗੁਦੇਵ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ, ਮਨਦੀਪ ਕੁਮਾਰ ਪੁਜਾਰਾ ਪੀ.ਡੀ.ਆਤਮਾ, ਖੇਤੀ ਵਿਸ਼ਥਾਰ ਅਫਸਰ ਕਵਲਜੀਤ ਸਿੰਘ, ਪ੍ਰਭਦੀਪ ਸਿੰਘ, ਜਸਪਾਲ ਸਿੰਘ, ਹਰਨੇਕ ਸਿੰਘ ਡੀਪੀਡੀ ਆਤਮਾ ਅਤੇ ਸਮੁੂਹ ਸਟਾਫ ਖੇਤੀਬਾੜੀ ਵਿਭਾਗ, ਇਲਾਕੇ ਦੇ ਵੱਡੀ ਗਿਣਤੀ ਵਿੱਚ ਆਏ ਕਿਸਾਨ ਹਾਜਰ ਸਨ।ਇਸ ਮੌਕੇ ਉਦਮੀ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।
Punjab Post Daily Online Newspaper & Print Media