Saturday, March 28, 2026

ਸਿੱਖ ਸਿਧਾਂਤਾਂ ਨਾਲ ਖਿਲਵਾੜ ਦੇ ਗਲਤ ਰੁਝਾਨ ਪ੍ਰਤੀ ਕੌਮ ਲਵੇ ਸਖ਼ਤ ਸਟੈਂਡ – ਦਮਦਮੀ ਟਕਸਾਲ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪਸੋਟ ਬਿਊਰੋ) – ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਨ ਵਾਲੀ ਫਿਲਮ ਨੂੰ ਸਿੱਖ ਪੰਥ PPN1204201802ਕਿਸੇ ਵੀ ਹਾਲਤ ’ਚ ਚੱਲਣ ਨਹੀਂ ਦੇਵੇਗੀ ਅਤੇ ਇਸ ਦਾ ਸਖ਼ਤ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਜਾਂ ਉਹਨਾਂ ਦੇ ਸਤਿਕਾਰਯੋਗ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨਿਭਾਉਣ ਦੇ ਗਲਤ ਰੁਝਾਨ ਅਤੇ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀਆਂ ਅਜਿਹੀਆਂ ਫਿਲਮਾਂ ਪ੍ਰਤੀ ਕੌਮ ਨੂੰ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਫਿਲਮ ਦੇ ਰਿਲੀਜ਼ ਹੋਣ ’ਤੇ ਨਿਕਲਣ ਵਾਲੇ ਗੰਭੀਰ ਸਿੱਟਿਆਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਇਲਾਵਾ ਖੁਦ ਫਿਲਮ ਨਿਰਦੇਸ਼ਕ ਜ਼ਿੰਮੇਵਾਰ ਹੋਵੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਵਾਦਿਤ ਫਿਲਮ ’ਨਾਨਕ ਸ਼ਾਹ ਫਕੀਰ’ ’ਤੇ ਰੋਕ ਲਾਉਣ ਅਤੇ ਉਸ ਦੇ ਨਿਰਮਾਤਾ ਨੂੰ ਪੰਥ ਵਿਚੋਂ ਖਾਰਜ ਕਰਨ ਦੇ ਲਏ ਗਏ ਸਖ਼ਤ ਫੈਸਲਿਆਂ ਦੀ ਹਮਾਇਤ ਦਾ ਐਲਾਨ ਕੀਤਾ ਹੈ।
    ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਜਥੇਦਾਰਾਂ ਨੇ ਉਕਤ ਫੈਸਲਾ ਲੈਂਦਿਆਂ ਸਮੁੱਚੀ ਕੌਮ ਦੇ ਮਾਨਸਿਕਤਾ ਅਤੇ ਜਜਬਾਤਾਂ ਦੀ ਤਰਜਮਾਨੀ ਕੀਤੀ ਹੈ ਅਤੇ ਸਿੱਖ ਕੌਮ ਦੇ ਵਿਸ਼ਵਾਸ ਨੂੰ ਬਹਾਲ ਰੱਖਿਆ ਹੈ।ਉਹਨਾਂ ਇਹ ਵੀ ਕਿਹਾ ਕਿ ਜਿਨ੍ਹਾਂ ਵਲੋਂ ਉਕਤ ਫਿਲਮ ਪ੍ਰਤੀ ਕੌਮੀ ਜਜਬਾਤਾਂ ਦੇ ਉਲਟ ਗਲਤ ਭੂਮਿਕਾ ਨਿਭਾਈ ਉਹਨਾਂ ਪ੍ਰਤੀ ਜਾਂਚ ਹੋਣੀ ਚਾਹੀਦੀ ਹੈ।ਉਹਨਾਂ ਸੁਪਰੀਮ ਕੋਰਟ ਵਲੋਂ ਉਕਤ ਫਿਲਮ ਨੂੰ ਰਿਲੀਜ਼ ਕਰਨ ਦੀ ਆਗਿਆ ਦੇਣ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਉਚ ਅਦਾਲਤਾਂ ਅਤੇ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।ਇਸ ਮੌਕੇ ਜਥੇਦਾਰ ਬਾਬਾ ਅਜੀਤ ਸਿੰਘ, ਬਾਬਾ ਨਿਰਵੈਰ ਸਿੰਘ, ਜਥੇ: ਜਰਨੈਲ ਸਿੰਘ, ਬਾਬਾ ਕੁੰਦਨ ਸਿੰਘ, ਬਾਬਾ ਜਗੀਰ ਸਿੰਘ, ਭਾਈ ਪ੍ਰਨਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਨਿਰਮਲ ਸਿੰਘ, ਭਾਈ ਪ੍ਰਭਜੀਤ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply