ਸਮਰਾਲਾ, 12 ਅ੍ਰਪੈਲ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਪਿੰਡ ਸਮਸ਼ਪੁਰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਬਕਾ ਸਰਪੰਚ ਤੇ ਪ੍ਰਵਾਸੀ ਭਾਰਤੀ
ਪਿਆਰਾ ਸਿੰਘ ਵੱਲੋਂ ਸਕੂਲ ਦੇ ਮੇਨ ਗੇਟ ਤੋਂ ਇਮਾਰਤ ਤੱਕ ਦਾ ਰਸਤਾ ਪੱਕਾ ਕਰਨ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ।ਸਕੂਲ ਇੰਚਾਰਜ ਵਰਿੰਦਰ ਅਗਨੀਹੋਤਰੀ ਨੇ ਦਾਨੀ ਸੱਜਣ ਪਿਆਰਾ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਲਈ ਅਜਿਹੇ ਦਾਨੀ ਸੱਜਣ ਰੱਬ ਦਾ ਰੂਪ ਹੁੰਦੇ ਹਨ।ਅਜਿਹੇ ਦਾਨੀ ਸੱਜਣਾਂ ਦੀ ਮੱਦਦ ਨਾਲ ਹੀ ਪੜ੍ਹਦੇ ਬੱਚਿਆਂ ਨੂੰ ਕਾਫੀ ਸਹੂਲਤ ਮਿਲਦੀ ਹੈ ਅਤੇ ਉਹ ਉੱਚ ਵਿੱਦਿਆ ਪ੍ਰਾਪਤ ਕਰਨ ਦੇ ਕਾਬਲ ਬਣਦੇ ਹਨ।ਦਾਨੀ ਸੱਜਣ ਪਿਆਰਾ ਸਿੰਘ ਨੇ ਸਮੂਹ ਸਟਾਫ ਵਲੋਂ ਬੱਚਿਆਂ ਨੂੰ ਚੰਗੇ ਢੰਗ ਨਾਲ ਕਰਵਾਈ ਜਾਂਦੀ ਪੜਾਈ ਦੀ ਸ਼ਲਾਘਾ ਕੀਤੀ ਅਤੇ ਕਿਹਾ ਜੇਕਰ ਇਨ੍ਹਾਂ ਬੱਚਿਆਂ ਦੀ ਜਰੂਰਤ ਲਈ ਹੋਰ ਵੀ ਰਾਸ਼ੀ ਦੀ ਜਰੂਰਤ ਹੋਈ ਤਾਂ ਉਹ ਅੱਗੇ ਤੋਂ ਵੀ ਸਹਾਇਤਾ ਕਰਦੇ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ, ਦੀਪਕ ਕੁਮਾਰ, ਮੈਡਮ ਹਰਜੀਤ ਕੌਰ, ਜਥੇਦਾਰ ਜਸਵੀਰ ਸਿੰਘ ਜੱਸੀ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media