ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਕਿਹਾ ਹੈ ਕਿ ਕਣਕ ਦੇ ਸ਼ੀਜਨ ਦੌਰਾਨ ਕਿਸਾਨਾਂ ਨੂੰ
ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੀ ਖਰੀਦ ਤੇ ਚੁੱਕਾਈ ਨੂੰ ਨਿਸ਼ਚਿਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ।
ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਕਣਕ ਦੀ ਖਰੀਦ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਦੇ ਪ੍ਰਬੰਧਾਂ ਆਦਿ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਕਣਕ ਦੀ ਖਰੀਦ ਵਿਚ ਕਿਸੇ ਪ੍ਰਕਾਰ ਦੀ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਚੰਗੀ ਤਰਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਦੀ ਸਾਫ਼-ਸਫ਼ਾਈ ਚੰਗੀ ਤਰਾਂ ਹੋਣੀ ਚਾਹੀਦੀ ਹੈ, ਪੀਣ ਲਈ ਸਾਫ ਪਾਣੀ, ਬੈਠਣ ਲਈ ਜਗ੍ਹਾ, ਬਾਰਦਾਨਾ ਸਮੇਤ ਕਿਸੇ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media