Friday, March 27, 2026

ਮਹਾਤਮਾ ਗਾਂਧੀ ਸਰਬਤ ਵਿਕਾਸ ਸਕੀਮਾਂ ਦੀ ਪ੍ਰਗਤੀ ਲਿਆ ਜਾਇਜਾ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) –  ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹਾਤਮਾ PPN1204201808ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਚੱਲ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਪੀਣ ਵਾਲਾ ਪਾਣੀ, ਬਿਜਲੀ ਕੁਨੈਕਸ਼ਨ, ਉਜਵਲਾ ਯੋਜਨਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਤੇਜ਼ਾਬੀ ਹਮਲੇ ਨਾਲ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ, ਆਟਾ ਦਾਲ ਸਕੀਮ, ਅਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, ਗਰੀਬਾਂ ਨੂੰ 5-5 ਮਰਲੇ ਦੇ ਪਲਾਟਾਂ ਆਦਿ ਸਕੀਮਾਂ ਦਾ ਜਾਇਜਾ ਲਿਆ ਗਿਆ।
     ਡੀ.ਸੀ ਸੰਘਾ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਮਹਾਤਮਾ ਗਾਂਧੀ ਸਰਬਤ ਵਿਕਾਸ ਪੋਰਟਲ ‘ਤੇ ਲਾਭਪਾਤਰੀਆਂ ਦੇ ਫਾਰਮਾਂ ਨੂੰ ਤੁਰੰਤ ਆਨਲਾਈਨ ਕਰਨ ਲਈ ਆਖਿਆ।ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਫਾਰਮ ਤੁਰੰਤ ਆਨਲਾਈਨ ਕਰਨ ਤਾਂ ਜੋ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਪੁੱਜ ਜਾਣ।  
     ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਨਿਤਿਸ਼ ਸਿੰਗਲਾ, ਵਿਕਸ ਹੀਰਾ, ਰਵਿੰਦਰ ਸਿੰਘ ਅਰੋੜਾ, ਸਾਰੇ ਅੇਸ.ਡੀ.ਐਮ, ਹਰਦੀਪ ਸਿੰਘ ਘਈ ਸਿਵਲ ਸਰਜਨ, ਗੁਰਪ੍ਰੀਤ ਸਿੰਘ ਗਿੱਲ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਨਰਿੰਦਰ ਸਿੰਘ ਪਨੂੰ ਸਮਾਜ ਭਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply