ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ 14 ਅਪੈ੍ਰਲ ਨੂੰ ਅੰਬੇਡਕਰ ਜਯੰਤੀ ਮੌਕੇ ਭਾਰਤ ਭਰ ਵਿਚ ਪੋਸ਼ਨ
ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਪੰਜਾਬ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿਚ ਸਮੂਹ ਆਂਗਨਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਉਣ ਲਈ ਪੋਸ਼ਣ ਸਿਹਤ ਅਤੇ ਸੈਨੀਟੇਸ਼ਨ ਵਿਸ਼ਿਆਂ ‘ਤੇ ਚਰਚਾ ਕੀਤੀ ਜਾਣੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਲਬਹਾਰ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਪਿੰਡ ਪੱਧਰ ਤੇ ਹੋਣ ਵਾਲੀਆਂ ਮੀਟਿੰਗਾਂ ਵਿਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਜਿਵੇਂ ਕਿ ਇਸਤਰੀ ਤੇ ਬਾਲ ਦਿਵਸ ਵਿਭਾਗ ਸਿਹਤ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨੁਮਾਇੰਦੇ ਜਨਤਾ ਨੂੰ ਜਾਗਰੂਕ ਕਰਨਗੇ। ਪੋਸ਼ਣ ਦਿਵਸ ਮੌਕੇ 0-6 ਸਾਲ ਦੇ ਬੱਚਿਆਂ ਦਾ ਭਾਰ ਤੋਲਿਆ ਜਾਏਗਾ ਅਤੇ ਸਹੀ ਭਾਰ ਵਾਲਿਆਂ ਬੱਚਿਆਂ ਦੀਆਂ ਖਾਣ ਪੀਣ ਵਾਲੀਆਂ ਆਦਤਾਂ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਇਆ ਜਾਵੇਗਾ।ਇੰਨਾਂ ਮੀਟਿੰਗਾਂ ਵਿਚ ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦ ਭਰਾਈ ਦੀ ਰਸਮ ਅਦਾ ਕਰਕੇ ਸੁਪੋਸ਼ਣ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿਤੀ ਜਾਏਗੀ।ਉਪਰੋਕਤ ਤੋਂ ਇਲਾਵਾ ਲੋਕਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਮਹੱਤਵਪੂਰਨ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ ਜਾਣੂ ਜਾਣਕਾਰੀ ਦਿੱਤੀ ਜਾਵੇਗੀ।
ਇਸ ਸਬੰਧੀ ਜਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਗੁਲਬਹਾਰ ਸਿੰਘ ਦੁਆਰਾ ਪਿੰਡ ਪੱਧਰ ‘ਤੇ ਪੋਸ਼ਣ ਦਿਵਸ ਮਨਾਉਣ ਲਈ ਜਿਲ੍ਹੇ ਵਿਚ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਕਿਹਾ ਕਿ ਇਸ ਦਿਨ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media